Gujarat 'ਚ ਗਰਬਾ ਕਰ ਰਹੇ CM Mann,ਪੰਜਾਬ ਵੱਲ ਦੇਣ ਧਿਆਨ - Harjit garewal

Gujarat 'ਚ ਗਰਬਾ ਕਰ ਰਹੇ CM Mann,ਪੰਜਾਬ ਵੱਲ ਦੇਣ ਧਿਆਨ - Harjit garewal

ਮਾਨਸਾ ਦੇ ਸੀਆਈਏ ਇੰਚਾਰਜ ਨੂੰ ਲਾਰੈਂਸ ਗੈਂਗ ਦੇ ਗੈਂਗਸਟਰ ਦੀਪਕ ਟੀਨੂੰ ਦੇ ਭਗੌੜੇ ਹੋਣ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਸ ਨੂੰ ਨੌਕਰੀ ਤੋਂ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦੀਪਕ ਟੀਨੂੰ ਬੀਤੀ ਰਾਤ ਸੀਆਈਏ ਸਟਾਫ਼ ਦੀ ਇਮਾਰਤ ਵਿੱਚੋਂ ਫਰਾਰ ਹੋ ਗਿਆ ਸੀ। ਉਸ ਨੂੰ ਕਤਲ ਕੇਸ ਵਿੱਚ ਗੋਇੰਦਵਾਲ ਜੇਲ੍ਹ ਤੋਂ ਰਿਮਾਂਡ ’ਤੇ ਲਿਆ ਗਿਆ ਸੀ।

 

ਮੰਤਰੀ ਨੇ ਦਿੱਤਾ ਅਜੀਬ ਬਿਆਨ

ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ 'ਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅਜਿਹੀਆਂ ਛੋਟੀਆਂ-ਛੋਟੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਦੇ ਇਸ ਬਿਆਨ ਉੱਪਰ ਪੱਤਰਕਾਰ ਹੈਰਾਨ ਹੋਏ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਤੇ ਜੋ ਵੀ ਪੁਲਿਸ ਮੁਲਾਜ਼ਮ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ

ਲਾਰੈਂਸ ਬਿਸ਼ਨੋਈ ਗੈਂਗ ਦੀ ਪੁਲਿਸ ਨੂੰ ਚੇਤਾਵਨੀ

ਲਾਰੈਂਸ ਬਿਸ਼ਨੋਈ ਗਰੋਹ ਨੇ ਕਿਹਾ ਹੈ ਕਿ ਉਹ ਪਹਿਲਾਂ ਹੀ ਬਹੁਤ ਕੁਝ ਸਹਿ ਚੁੱਕਿਆ ਹੈ। ਹੁਣ ਹੋਰ ਕੁਝ ਵੀ ਨਹੀਂ ਸਹਿਣ ਨਹੀਂ ਕੀਤਾ ਜਾਵੇਗਾ। ਦੱਸ ਦਈਏ ਕਿ ਦੀਪਕ ਟੀਨੂੰ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਦੂਜੇ ਪਾਸੇ ਦੀਪਕ ਟੀਨੂੰ ਦੇ ਵਕੀਲ ਨੇ ਕਿਹਾ ਹੈ ਕਿ ਇਹ ਸਭਾ ਦੀਪਕ ਦੇ ਐਨਕਾਊਂਟਰ ਲਈ ਕੀਤਾ ਜਾ ਰਿਹਾ ਹੈ। 

ਪੁਲਿਸ ਐਨਕਾਊਂਟਰ ਕਰਨਾ ਚਾਹੁੰਦੀ-ਵਕੀਲ

ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਵਕੀਲ ਨੇ ਵੱਡਾ ਦਾਅਵਾ ਕੀਤਾ ਹੈ। ਦੀਪਕ ਟੀਨੂੰ ਦੇ ਵਕੀਲ ਦੀਪਕ ਚੋਪੜਾ ਨੇ ਕਿਹਾ ਹੈ ਕਿ ਕਿ ਪੰਜਾਬ ਪੁਲਿਸ ਦੀ ਇਹ ਬਹੁਤ ਵੱਡੀ ਸਾਜਿਸ਼ ਹੈ। ਪੰਜਾਬ ਪੁਲਿਸ ਦੀਪਕ ਟੀਨੂੰ ਦਾ ਐਨਕਾਊਂਟਰ ਕਰਨਾ ਚਾਹੁੰਦੀ ਹੈ। ਇਸ ਲਈ ਇਹ ਸਾਰੀ ਪਲਾਨਿੰਗ ਘੜੀ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਖਿਲਾਫ ਪੰਜਾਬ ਤੇ ਹਰਿਆਣਾ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕਰਾਂਗਾ

JOIN US ON

Telegram
Sponsored Links by Taboola