ਨਹੀਂ ਬਾਜ ਆ ਰਹੇ Gangster lawrence Bishnoi ਤੇ ਉਸਦੇ ਸਾਥੀ,ਹੁਣ ਪੰਜਾਬ ਹਰਿਆਣਾ ਪੁਲਿਸ ਨੂੰ ਦੇ ਰਹੇ ਧਮਕੀਆਂ

Continues below advertisement

ਨਹੀਂ ਬਾਜ ਆ ਰਹੇ Gangster lawrence Bishnoi ਤੇ ਉਸਦੇ ਸਾਥੀ,ਹੁਣ ਪੰਜਾਬ ਹਰਿਆਣਾ ਪੁਲਿਸ ਨੂੰ ਦੇ ਰਹੇ ਧਮਕੀਆਂ 

Mansa #cia #pritpalsingh #deepaktinu #sidhumoosewala #punjabpolice #Mansa #DeepakTinu #RunAway #PoliceCustody #LawrenceBishnoi #sidhumoosewala

ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਕਤਲ ਦਾ ਸੂਤਰਧਾਰ ਲਾਰੈਂਸ ਬਿਸ਼ਨੋਈ ਬਾਜ ਨਹੀਂ ਆ ਰਿਹਾ। ਅੱਜ ਫਿਰ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਨੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਫੜੇ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋਣ ਮਗਰੋਂ ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਦੀਪਕ ਨੂੰ ਕੁਝ ਹੋ ਗਿਆ ਤਾਂ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈਣਗੇ। 

ਲਾਰੈਂਸ ਬਿਸ਼ਨੋਈ ਗਰੋਹ ਨੇ ਕਿਹਾ ਹੈ ਕਿ ਉਹ ਪਹਿਲਾਂ ਹੀ ਬਹੁਤ ਕੁਝ ਸਹਿ ਚੁੱਕਿਆ ਹੈ। ਹੁਣ ਹੋਰ ਕੁਝ ਵੀ ਨਹੀਂ ਸਹਿਣ ਨਹੀਂ ਕੀਤਾ ਜਾਵੇਗਾ। ਦੱਸ ਦਈਏ ਕਿ ਦੀਪਕ ਟੀਨੂੰ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਦੂਜੇ ਪਾਸੇ ਦੀਪਕ ਟੀਨੂੰ ਦੇ ਵਕੀਲ ਨੇ ਕਿਹਾ ਹੈ ਕਿ ਇਹ ਸਭਾ ਦੀਪਕ ਦੇ ਐਨਕਾਊਂਟਰ ਲਈ ਕੀਤਾ ਜਾ ਰਿਹਾ ਹੈ।  
ਪੁਲਿਸ ਐਨਕਾਊਂਟਰ ਕਰਨਾ ਚਾਹੁੰਦੀ-ਵਕੀਲ 
ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਵਕੀਲ ਨੇ ਵੱਡਾ ਦਾਅਵਾ ਕੀਤਾ ਹੈ। ਦੀਪਕ ਟੀਨੂੰ ਦੇ ਵਕੀਲ ਦੀਪਕ ਚੋਪੜਾ ਨੇ ਕਿਹਾ ਹੈ ਕਿ ਕਿ ਪੰਜਾਬ ਪੁਲਿਸ ਦੀ ਇਹ ਬਹੁਤ ਵੱਡੀ ਸਾਜਿਸ਼ ਹੈ। ਪੰਜਾਬ ਪੁਲਿਸ ਦੀਪਕ ਟੀਨੂੰ ਦਾ ਐਨਕਾਊਂਟਰ ਕਰਨਾ ਚਾਹੁੰਦੀ ਹੈ। ਇਸ ਲਈ ਇਹ ਸਾਰੀ ਪਲਾਨਿੰਗ ਘੜੀ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਖਿਲਾਫ ਪੰਜਾਬ ਤੇ ਹਰਿਆਣਾ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕਰਾਂਗਾ।


ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਉਹ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਰਾਤ ਤਿੰਨ ਵਜੇ ਫਰਾਰ ਹੋਇਆ ਹੈ। ਦੀਪਕ ਨੂੰ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਗੈਂਗਸਟਰ ਦੇ ਫਰਾਰ ਹੋਣ ਮਗਰੋਂ ਪੂਰੇ ਪੰਜਾਬ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਨੇ ਗੈਂਗਸਟਰ ਦੀਪਕ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਫੜਿਆ ਸੀ। ਪੁਲਿਸ ਮੁਤਾਬਕ ਗੈਂਗਸਟਰ ਦੀਪਕ ਵੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਪਲਾਨਿੰਗ ਵਿੱਚ ਸ਼ਾਮਲ ਸੀ।

Continues below advertisement

JOIN US ON

Telegram