Firing In Budhladha : ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀਆਂ ਧੜਾਧੜ ਗੋਲੀਆਂ,ਮਚੀ ਹਾਹਾਕਾਰ,ਸਾਬਕਾ ਪ੍ਰਧਾਨ ਸਣੇ ਅੱਧੀ ਦਰਜਨ ਦੇ ਕਰੀਬ ਵਿਅਕਤੀ ਹੋਏ ਜ਼ਖਮੀ

Continues below advertisement

ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀਆਂ ਧੜਾਧੜ ਗੋਲੀਆਂ,ਮਚੀ ਹਾਹਾਕਾਰ ਸਾਬਕਾ ਪ੍ਰਧਾਨ ਸਣੇ ਅੱਧੀ ਦਰਜਨ ਦੇ ਕਰੀਬ ਵਿਅਕਤੀ ਹੋਏ ਜ਼ਖਮੀ

#firinginbudhladha #punjab #truckunion

ਮਾਨਸਾ: ਬੁਢਲਾਡਾ ਵਿਖੇ ਟਰੱਕ ਯੂਨੀਅਨ ਦੇ ਬੀਤੇ ਦਿਨੀਂ ਬਣਾਏ ਪ੍ਰਧਾਨ ਨੂੰ ਕੱਲ੍ਹ ਸ਼ਾਮ ਤੋਂ ਹੀ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਅੱਜ ਵਿਰੋਧੀ ਗੁੱਟ ਵੱਲੋਂ ਯੂਨੀਅਨ ਵਿੱਚ ਪਹੁੰਚ ਕੇ ਮੌਜੂਦਾ ਪ੍ਰਧਾਨ ਅਤੇ ਉਸਦੇ ਹਮਾਇਤੀਆਂ ਉੱਪਰ ਫਾਇਰਿੰਗ ਕਰਨ ਤੋਂ ਬਾਅਦ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ ਯੂਨੀਅਨ ਦੇ ਸਾਬਕਾ ਪ੍ਰਧਾਨ ਸਮੇਤ ਅੱਧੀ ਦਰਜਨ ਦੇ ਕਰੀਬ ਵਿਅਕਤੀ ਜ਼ਖਮੀ ਹੋ ਗਏ ਹਨ। ਉੱਧਰ ਡੀਐਸਪੀ ਬੁਢਲਾਡਾ ਦੀ ਅਗਵਾਈ ਵਿੱਚ ਮੌਕੇ ਤੇ ਪਹੁੰਚੀ ਪੁਲਿਸ ਟੀਮ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਟਰੱਕ ਯੂਨੀਅਨ ਦੇ ਮੌਜੂਦਾ ਪ੍ਰਧਾਨ ਰਾਮਇੰਦਰ ਸਿੰਘ ਨੇ ਦੱਸਿਆ ਕਿ ਉਸਨੂੰ ਆਮ ਆਦਮੀ ਪਾਰਟੀ ਵੱਲੋਂ ਬੀਤੇ ਕੱਲ੍ਹ ਹੀ ਸਰਬ ਸੰਮਤੀ ਨਾਲ ਬਦਲਣ ਦਾ ਪ੍ਰਧਾਨ ਬਣਾਇਆ ਗਿਆ ਸੀ,ਉਸਨੂੰ ਵਿਰੋਧੀਆਂ ਵੱਲੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਉਹਨਾਂ ਦੱਸਿਆ ਕਿ ਅੱਜ ਵਿਰੋਧੀ ਗੁਟ ਵੱਲੋਂ ਟਰੱਕ ਯੂਨੀਅਨ ਵਿੱਚ ਪਹੁੰਚ ਕੇ ਪਹਿਲਾਂ ਫਾਇਰਿੰਗ ਕੀਤੀ ਗਈ ਅਤੇ ਫਿਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ,ਜਿਸ ਵਿੱਚ ਕਈ ਵਿਅਕਤੀ ਜ਼ਖਮੀ ਹੋ ਗਏ ਹਨ। ਉਧਰ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬੁਢਲਾਡਾ ਦੇ ਡੀਐਸਪੀ ਅਮਰਜੀਤ ਸਿੰਘ ਨੇ ਦੱਸਿਆ ਕਿ ਜਾਣਕਾਰੀ ਮਿਲਣ 'ਤੇ ਉਹ ਥਾਣਾ ਸਿਟੀ

Continues below advertisement

JOIN US ON

Telegram