Gangster Jaggu Bhagwanpuria Gang ਨੇ ਦਿੱਤੀ MP Ravneet Bittu ਨੂੰ ਜਾਨੋ ਮਾਰਨ ਦੀ ਧਮਕੀ !

Continues below advertisement

Gangster Jaggu Bhagwanpuria Gang ਨੇ ਦਿੱਤੀ MP Ravneet Bittu ਨੂੰ ਜਾਨੋ ਮਾਰਨ ਦੀ ਧਮਕੀ !

ਲੁਧਿਆਣਾ ਤੋਂ MP ਰਵਨੀਤ ਬਿੱਟੂ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ, ਡੀਜੀਪੀ ਕੋਲ ਕੀਤੀ ਸ਼ਿਕਾਇਤ
ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। 
ਰਵਨੀਤ ਬਿੱਟੂ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। 
ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂ 'ਤੇ ਦਿੱਤੀ ਗਈ ਹੈ। 
ਇੰਨਾ ਹੀ ਨਹੀਂ ਬਿੱਟੂ ਦੇ ਕਰੀਬੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜੀਵ ਰਾਜਾ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।
 
ਦਰਅਸਲ 'ਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਐਤਵਾਰ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂ 'ਤੇ ਫੋਨ ਆਇਆ ਅਤੇ ਧਮਕੀ ਦੇਣ ਵਾਲੇ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਕਿਹਾ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ 'ਚ ਰੁਕਾਵਟ ਨਾ ਬਣਨ। ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ ਬੰਦੀ ਸਿੰਘਾਂ ਖਿਲਾਫ ਬਿੱਟੂ ਬੋਲਣਾ ਬੰਦ ਕਰ ਦੇਣ ਨਹੀਂ ਤਾਂ ਨਤੀਜਾ ਮਾੜਾ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਬਿੱਟੂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ ਹੈ।
 
ਧਮਕੀ ਮਿਲਣ ਤੋਂ ਬਾਅਦ ਰਵਨੀਤ ਬਿੱਟੂ ਨੇ ਪੰਜਾਬ ਦੇ ਡੀਜੀਪੀ ਨੂੰ ਇਸ ਦੀ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਜਲਦੀ ਹੀ ਜਾਂਚ ਦਾ ਭਰੋਸਾ ਦਿੱਤਾ ਅਤੇ ਪੁਲਿਸ ਨੂੰ ਸਖ਼ਤ ਆਦੇਸ਼ ਵੀ ਦਿੱਤੇ ਹਨ ਕਿ ਸੁਰੱਖਿਆ ਵਿਵਸਥਾ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। 
 
ਓਧਰ ਧਮਕੀ ਮਿਲਣ ਤੋਂ ਬਾਅਦ ਕਾਂਗਰਸੀ ਆਗੂ ਰਾਜੀਵ ਰਾਜਾ ਵੱਲੋਂ ਇਸ ਦੀ ਸ਼ਿਕਾਇਤ ਜ਼ਿਲ੍ਹੇ ਦੇ ਸੀਪੀ ਡਾ.ਕੌਸਤਭ ਸ਼ਰਮਾ ਨੂੰ ਦਰਜ ਕਰਵਾਈ ਗਈ ਹੈ। ਸੀਪੀ ਡਾ.ਸ਼ਰਮਾ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

Continues below advertisement

JOIN US ON

Telegram