ਪੜਚੋਲ ਕਰੋ
Advertisement
ਵੇਖੋ MLA ਨਰਿੰਦਰ ਕੌਰ ਭਰਾਜ ਕਿਸ ਨਾਲ ਲਵੇਗੀ ਲਾਵਾਂ
ਵੇਖੋ MLA ਨਰਿੰਦਰ ਕੌਰ ਭਰਾਜ ਕਿਸ ਨਾਲ ਲਵੇਗੀ ਲਾਵਾਂ
ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਭਲਕੇ ਵਿਆਹ ਹੋਣ ਜਾ ਰਿਹਾ ਹੈ। ਇਸ ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।ਦੱਸ ਦਈਏ ਕਿ ਵਿਆਹ ਦੀ ਰਸਮ ਪਟਿਆਲਾ ਨੇੜੇ ਹੋਵੇਗੀ।
ਕੌਣ ਹੈ ਨਰਿੰਦਰ ਕੌਰ ਭਰਾਜ
ਆਪ’ ਨੇ ਪੰਜਾਬ ਅੰਦਰ ਹੂੰਝਾਫੇਰ ਜਿੱਤ ਪ੍ਰਾਪਤ ਕਰਕੇ ਸਾਬਤ ਕਰ ਦਿੱਤਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੇ ਸਿਸਟਮ ਤੋਂ ਅੱਕ ਚੁੱਕੇ ਸਨ, ਸੋ ਬਦਲਾਅ ਲਈ ਤਿਆਰ ਆਮ ਆਦਮੀ ਪਾਰਟੀ ਨੂੰ ਆਪਣਾ ਫ਼ਤਵਾ ਦਿੱਤਾ ਹੈ। ਜੇਕਰ ਵਿਧਾਨ ਸਭਾ ਹਲਕਾ ਸੰਗਰੂਰ ਦੀ ਗੱਲ ਕੀਤੀ ਜਾਵੇ ਤਾਂ ਇਥੋਂ ਇਕ ਆਮ ਕਿਸਾਨ ਪਰਿਵਾਰ ਦੀ ਧੀ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜੀ ਅਤੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ।
ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਦੱਸ ਦਈਏ ਕਿ ਵਿਜੇਇੰਦਰ ਸਿੰਗਲਾ ਮੌਜੂਦਾ ਕਾਂਗਰਸ ’ਚ ਕੈਬਨਿਟ ਮੰਤਰੀ ਸਨ ਅਤੇ ਇਸ ਤੋਂ ਪਹਿਲਾਂ ਉਹ ਲੋਕ ਸਭਾ ਮੈਂਬਰ ਵੀ ਸੰਗਰੂਰ ਤੋਂ ਰਹਿ ਚੁੱਕੇ ਹਨ। ਨਰਿੰਦਰ ਭਰਾਜ ਨੇ ਵਿਜੇਇੰਦਰ ਸਿੰਗਲਾ ਨੂੰ 35868 ਵੋਟਾਂ ਨਾਲ ਹਰਾਇਆ। ਭਰਾਜ ਪੰਜਾਬ ’ਚ ਸਭ ਤੋਂ ਘੱਟ ਉਮਰ (27 ਸਾਲ) ’ਚ ਵਿਧਾਇਕਾ ਬਣੇ ਹਨ। ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਐਕਟਿਵਾ ਸਕੂਟਰੀ ’ਤੇ ਜਾ ਕੇ ਭਰੇ ਅਤੇ ਚੋਣ ਪ੍ਰਚਾਰ ਦੌਰਾਨ ਵੀ ਉਹ ਆਮ ਲੋਕਾਂ ’ਚ ਵਿਚਰਦੀ ਰਹੀ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ। ਭਰਾਜ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੀ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਜ਼ਿਲ੍ਹੇ ’ਚ ਨੌਜਵਾਨ ਪੀੜ੍ਹੀ ਵੱਲੋਂ ‘ਆਪ’ ਦਾ ਬੂਥ ਲਗਾਉਣ ਲਈ ਕੋਈ ਅੱਗੇ ਨਹੀਂ ਸੀ ਆ ਰਿਹਾ ਤਾਂ ਨਰਿੰਦਰ ਕੌਰ ਨੇ ਪਿੰਡ ਭਰਾਜ ’ਚ ਬੂਥ ਲਗਾਇਆ ਸੀ। ਭਰਾਜ ਸਾਂਝੇ ਪਰਿਵਾਰ ’ਚ ਰਹਿੰਦੀ ਹੈ, ਜਿਸ ’ਚ ਉਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਤੇ ਚਾਚਾ-ਚਾਚੀ ਹਨ। ਉਨ੍ਹਾਂ ਦੇ ਭਰਾ ਦੀ ਛੋਟੀ ਉਮਰ ’ਚ ਹੀ ਮੌਤ ਹੋ ਗਈ ਸੀ
ਪੰਜਾਬ
Happy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਦੇਸ਼
ਤਕਨਾਲੌਜੀ
ਟ੍ਰੈਂਡਿੰਗ ਟੌਪਿਕ
Advertisement