ਵੇਖੋ MLA ਨਰਿੰਦਰ ਕੌਰ ਭਰਾਜ ਕਿਸ ਨਾਲ ਲਵੇਗੀ ਲਾਵਾਂ

ਵੇਖੋ MLA ਨਰਿੰਦਰ ਕੌਰ ਭਰਾਜ ਕਿਸ ਨਾਲ ਲਵੇਗੀ ਲਾਵਾਂ 

ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਭਲਕੇ ਵਿਆਹ ਹੋਣ ਜਾ ਰਿਹਾ ਹੈ। ਇਸ ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।ਦੱਸ ਦਈਏ ਕਿ ਵਿਆਹ ਦੀ ਰਸਮ ਪਟਿਆਲਾ ਨੇੜੇ ਹੋਵੇਗੀ। 

ਕੌਣ ਹੈ ਨਰਿੰਦਰ ਕੌਰ ਭਰਾਜ

ਆਪ’ ਨੇ ਪੰਜਾਬ ਅੰਦਰ ਹੂੰਝਾਫੇਰ ਜਿੱਤ ਪ੍ਰਾਪਤ ਕਰਕੇ ਸਾਬਤ ਕਰ ਦਿੱਤਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੇ ਸਿਸਟਮ ਤੋਂ ਅੱਕ ਚੁੱਕੇ ਸਨ, ਸੋ ਬਦਲਾਅ ਲਈ ਤਿਆਰ ਆਮ ਆਦਮੀ ਪਾਰਟੀ ਨੂੰ ਆਪਣਾ ਫ਼ਤਵਾ ਦਿੱਤਾ ਹੈ। ਜੇਕਰ ਵਿਧਾਨ ਸਭਾ ਹਲਕਾ ਸੰਗਰੂਰ ਦੀ ਗੱਲ ਕੀਤੀ ਜਾਵੇ ਤਾਂ ਇਥੋਂ ਇਕ ਆਮ ਕਿਸਾਨ ਪਰਿਵਾਰ ਦੀ ਧੀ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜੀ ਅਤੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ।

JOIN US ON

Telegram
Sponsored Links by Taboola