Encounter: 4 ਘੰਟਿਆਂ ਦੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਹੋਇਆ ਬਬਲੂ, ਜ਼ਖ਼ਮੀ ਹਾਲਤ 'ਚ ਹਸਪਤਾਲ ਕਰਵਾਇਆ ਗਿਆ ਭਰਤੀ
Encounter: 4 ਘੰਟਿਆਂ ਦੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਹੋਇਆ ਬਬਲੂ, ਜ਼ਖ਼ਮੀ ਹਾਲਤ 'ਚ ਹਸਪਤਾਲ ਕਰਵਾਇਆ ਗਿਆ ਭਰਤੀ
PUNJAB NEWS : ਗੁਰਦਾਸਪੁਰ ਵਿੱਚ 4 ਘੰਟੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੇ ਮੁਕਾਬਲੇ ਤੋਂ ਬਾਅਦ ਗੈਂਗਸਟਰ ਰਣਜੋਧ ਬਬਲੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਇਸ ਵਿੱਚ ਬਬਲੂ ਜ਼ਖ਼ਮੀ ਹੋ ਗਿਆ।
ਕਿਹਾ ਜਾ ਰਿਹਾ ਹੈ ਕਿ ਪੁਲਿਸ ਘਰ ਤੋਂ ਹੀ ਉਸ ਦਾ ਪਿੱਛਾ ਕਰ ਰਹੀ ਸੀ ਜਿਸ ਤੋਂ ਬਾਅਦ ਪਿੰਡ ਕੋਟਲਾ ਬੋਝਾ ਦੇ ਗੰਨੇ ਦੇ ਖੇਤਾਂ ਵਿੱਚ ਲੁਕ ਗਿਆ ਸੀ ਜਿਸ ਤੋਂ ਉੱਥੇ ਚੱਲੇ ਮੁਕਾਬਲੇ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੌਰਾਨ ਪੁਲਿਸ ਤੇ ਗੈਂਗਸਟਰ ਵਿਚਾਲੇ 60 ਤੋਂ ਜ਼ਿਆਦਾ ਰਾਊਂਡ ਫ਼ਾਇਰ ਹੋਏ। ਗ੍ਰਿਫ਼ਤਾਰੀ ਮੌਕੇ ਬਬਲੂ ਕੋਲੋਂ 2 ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਸ ਤੇ ਇਰਾਦਾ ਕਤਲ ਦੇ ਮਾਮਲੇ ਦਰਜ ਹਨ ਜਿਸ ਵਿੱਚ ਉਹ ਭਗੌੜਾ ਚੱਲ ਰਿਹਾ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਸ ਤੋਂ ਹੋਰ ਖ਼ੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
ਇਸ ਮੁਕਾਬਲੇ ਵਿੱਚ ਜ਼ਖ਼ਮੀ ਹੋਣ ਤੋਂ ਬਾਅਦ ਬਬਲੂ ਨੂੰ ਬਟਾਲਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਜ਼ਿਕਰ ਕਰ ਦਈਏ ਕਿ ਪੁਲਿਸ ਨੇ ਇਸ ਆਪ੍ਰੇਸ਼ਨ ਦੌਰਾਨ ਪੂਰੇ ਇਲਾਕੇ ਨੂੰ ਸੀਲ ਕੀਤਾ ਗਿਆ ਸੀ। ਇਸ ਦੌਰਾਨ ਪਿੰਡ ਵਿੱਚ ਆਉਣ ਤੇ ਜਾਣ ਵਾਲੇ ਰਾਹਾਂ ਨੂੰ ਨਾਕਾਬੰਦੀ ਕਰਕੇ ਬੰਦ ਕਰ ਦਿੱਤਾ ਗਿਆ ਸੀ। ਪੁਲਿਸ ਨੇ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਤਾਂ ਜੋ ਪੁਲਿਸ ਅਤੇ ਗੈਂਗਸਟਰ ਦਰਮਿਆਨ ਗੋਲੀਬਾਰੀ ਕਾਰਨ ਉਨ੍ਹਾਂ ਦਾ ਕੋਈ ਨੁਕਸਾਨ ਨਾ ਹੋਵੇ। ਇਸ ਦੇ ਨਾਲ ਹੀ ਪਿੰਡ ਆਉਣ ਵਾਲੇ ਲੋਕਾਂ ਨੂੰ ਵੀ ਬਾਹਰੋਂ ਰੋਕ ਦਿੱਤਾ ਗਿਆ।