Alert For Farmers : ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ Red Entry,ਵੇਖੋ ਕਿਸਾਨਾਂ ਦਾ ਕੀ ਹੋਵੇਗਾ ਨੁਕਸਾਨ
Alert For Farmers : ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ Red Entry,ਵੇਖੋ ਕਿਸਾਨਾਂ ਦਾ ਕੀ ਹੋਵੇਗਾ ਨੁਕਸਾਨ
ਨਾ ਲੈ ਸਕਣਗੇ ਕਰਜ਼ਾ ਤੇ ਨਾ ਵੇਚੀ ਜਾਵੇਗੀ ਜ਼ਮੀਨ
ਸਰਕਾਰ ਤੇ ਕਿਸਾਨਾਂ ਵਿਚਾਲੇ ਟਕਰਾਅ ਦੀ ਸਥਿਤੀ
ਸਰਕਾਰ ਦੀਆਂ ਲੱਖ ਅਪੀਲਾਂ ਤੇ ਮਨਾਹੀ ਦੇ ਬਾਵਜੂਦ ਪੰਜਾਬ 'ਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਹੁਣ ਤੱਕ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਮਾਝਾ ਖੇਤਰ ਵਿੱਚ ਦਰਜ ਹੋਏ ਹਨ, ਜਿਸ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਅੱਗੇ ਹੈ।
ਸਥਿਤੀ ਨੂੰ ਵੇਖਦਿਆਂ ਹੋਇਆਂ ਪੰਜਾਬ ਸਰਕਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਐਕਸ਼ਨ ਲੈਣ ਜਾ ਰਹੀ ਹੈ | ਮਾਲ ਵਿਭਾਗ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਰੈਡ-ਐਂਟਰੀ ਕੀਤੀ ਗਈ ਹੈ। ਕਿਸਾਨਾਂ ਦੀ ਇੱਕ ਵਾਰ ਰੈੱਡ-ਐਂਟਰੀ ਹੋਣ ਤੋਂ ਬਾਅਦ, ਸਬੰਧਤ ਕਿਸਾਨ ਨਾ ਤਾਂ ਕਰਜ਼ਾ ਲੈ ਸਕਦਾ ਹੈ, ਨਾ ਹੀ ਆਪਣੀ ਜ਼ਮੀਨ ਗਹਿਣੇ ਰੱਖ ਸਕਦਾ ਹੈ ਅਤੇ ਨਾ ਹੀ ਇਸ ਨੂੰ ਵੇਚ ਸਕਦਾ ਹੈ।
ਮਾਲ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪਰਾਲੀ ਸਾੜਨ ਦੇ 696 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਜੇਕਰ ਇਹ ਸਹੀ ਪਾਏ ਜਾਂਦੇ ਹਨ ਤਾਂ ਸਬੰਧਤ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ-ਐਂਟਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਤਕਨੀਕੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਫਿਰ ਵੀ ਜੇਕਰ ਕਿਸਾਨ ਨਾ ਰੁਕੇ ਤਾਂ ਉਹ ਕਾਰਵਾਈ ਕਰਨਗੇ।
ਮਾਲ ਵਿਭਾਗ ਅਨੁਸਾਰ ਸਰਕਾਰ ਨੇ 15 ਸਤੰਬਰ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਆਪਣੇ ਖੇਤਰਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ-ਐਂਟਰੀ ਕਰਨ ਲਈ ਕਿਹਾ ਗਿਆ ਹੈ। ਤੇ ਦੂਜੇ ਪਾਸੇ ਪੰਜਾਬ ਸਟੇਟ ਰਿਮੋਟ ਸੈਂਸਿੰਗ ਨੇ 15 ਸਤੰਬਰ ਤੋਂ ਹੀ ਸੂਬੇ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੀ ਨਿਗਰਾਨੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।