Beadbi In kathunangal - ਹੁਣ ਕੱਥੂਨੰਗਲ 'ਚ ਬੇਅਦਬੀ - ਔਰਤ ਨੇ ਕੀਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Continues below advertisement

Beadbi In kathunangal - ਹੁਣ ਕੱਥੂਨੰਗਲ 'ਚ ਬੇਅਦਬੀ - ਔਰਤ ਨੇ ਕੀਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਹਲਕਾ ਮਜੀਠਾ ਦੇ ਕੱਥੂਨੰਗਲ 'ਚ ਬੇਅਦਬੀ
ਔਰਤ ਨੇ ਕੀਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
ਮਾਨਸਿਕ ਰੋਗੀ ਦੱਸੀ ਜਾ ਰਹੀ ਮੁਲਜ਼ਮ ਔਰਤ 
ਘਟਨਾ ਬਾਰੇ ਬੋਲੇ ਬਿਕਰਮ ਸਿੰਘ ਮਜੀਠੀਆ 

 

ਹਲਕਾ ਮਜੀਠਾ ਦੇ ਪਿੰਡ ਕੱਥੂਨੰਗਲ ਵਿਖੇ ਸਥਿਤ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ ਵਾਪਰੀ ਹੈ | ਜਿਥੇ ਇਕ ਮਹਿਲਾ ਵੱਲੋੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਰੁਮਾਲਾ ਖਿੱਚ ਕੇ ਬੇਅਦਬੀ ਕੀਤੀ ਗਈ | ਗਨੀਮਤ ਇਹ ਰਹੀ ਕਿ ਇਸ ਘਟਨਾ 'ਚ ਗੁਰੂ ਗਰੰਥ ਸਾਹਿਬ ਜੀ ਦੇ ਅੰਗਾਂ ਨੂੰ ਨੁਕਸਾਨ ਨਹੀਂ ਪੁੱਜਾ | ਉਥੇ ਹੀ ਬੇਅਦਬੀ ਦੀ ਇਹ ਸਾਰੀ ਘਟਨਾ ਗੁਰੂਦੁਆਰਾ ਸਾਹਿਬ 'ਚ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ ਹੈ | ਜਿਸ 'ਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਔਰਤ ਗੁਰੂਦੁਆਰਾ ਸਾਹਿਬ ਨਤਮਸਤਕ ਹੋਣ ਆਈ | ਕਾਫੀ ਸਮਾਂ ਖੜ੍ਹਨ ਤੋਂ ਬਾਅਦ ਉਕਤ ਔਰਤ ਨੇ ਪਰਿਕਰਮਾ ਕਰਨੀ ਸ਼ੁਰੂ ਕਰ ਦਿੱਤੀ ਤੇ ਇਸ ਡੌਰਾਂ ਉਸਨੇ  ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਰੁਮਾਲਾ ਖਿੱਚ ਕੇ  ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ | ਉਥੇ ਹੀ ਮੌਕੇ 'ਤੇ ਮੌਜੂਦ ਸੰਗਤਾਂ ਤੇ ਸੇਵਾਦਾਰਾਂ ਵਲੋਂ ਮੁਲਜ਼ਮ ਔਰਤ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ |


ਘਟਨਾ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬੇਅਦਬੀ ਕਰਨ ਵਾਲੀ ਔਰਤ ਮਾਨਸਿਕ ਰੋਗੀ ਹੈ ਲੇਕਿਨ ਸੰਗਤਾਂ ਤੇ ਸੇਵਾਦਾਰਾਂ ਨੇ ਇਸ ਸਭ 'ਤੇ ਰੋਸ਼ ਦਾ ਪ੍ਰਗਟਾਵਾ ਕੀਤਾ ਹੈ ਤੇ ਮੁਲਜ਼ਮਾਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ |ਦਸਿਆ ਜਾ ਰਿਹਾ ਹੈ ਕਿ ਪੁਲਸ ਨੇ ਮਹਿਲਾ ਸਮੇਤ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ 


ਉਥੇ ਹੀ ਹਲਕੇ 'ਚ ਹੋਈ ਇਸ ਘਟਨਾ ਬਾਰੇ ਪਤਾ ਲੱਗਣ 'ਤੇ ਹਲਕਾ ਮਜੀਠਾ ਦੀ ਵਿਧਾਇਕਾ ਗਨੀਵ ਕੌਰ ਮਜੀਠੀਆਦੇ ਪਤੀ ਤੇ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਮੌਕੇ 'ਤੇ ਪੁੱਜੇ | ਜਿਨਾਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਤੇ ਮੁਲਜ਼ਮ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ |

Continues below advertisement

JOIN US ON

Telegram