Taran taran 'ਚ ਕੱਪੜਿਆਂ ਦੇ ਕਾਰੋਬਾਰੀ ਨੂੰ ਗੋਲੀਆਂ ਨਾਲ ਭੁੰਨਿਆ,Gangster lakhbir Landa 'ਤੇ ਕਤਲ ਦੇ ਇਲਜ਼ਾਮ

Continues below advertisement

Taran taran 'ਚ ਕੱਪੜਿਆਂ ਦੇ ਕਾਰੋਬਾਰੀ ਨੂੰ ਗੋਲੀਆਂ ਨਾਲ ਭੁੰਨਿਆ,Gangster lakhbir Landa 'ਤੇ ਕਤਲ ਦੇ ਇਲਜ਼ਾਮ 

ਪਲਵਿੰਦਰ ਸਿੰਘ ਕੰਡਾ, ਤਰਨਤਾਰਨ : ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਉੱਪਰ ਪਿੰਡ ਦੀਨਪੁਰ ਵਿਖੇ ਮੌਜੂਦ ਇਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਦੇ ਮਾਲਕ ਦੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ  ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਕਤਲ ਕਰਨ ਤੋਂ ਬਾਅਦ ਮੋਟਰਸਾਈਕਲ ਰਾਹੀਂ ਫਰਾਰ ਹੋ ਗਏ । ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਅਜਾਇਬ ਸਿੰਘ ਨਿਵਾਸੀ ਪਿੰਡ ਰਸੂਲਪੁਰ ਜਿਸ ਨੇ ਕੁਝ ਸਮਾਂ ਪਹਿਲਾਂ ਨੈਸ਼ਨਲ ਹਾਈਵੇ ਅਧੀਨ ਆਉਂਦੇ ਪਿੰਡ ਦੀਨਪੁਰ ਵਿਖੇ ਰੈਡੀਮੇਡ ਕੱਪੜੇ ਦਾ ਕਾਰੋਬਾਰ ਸ਼ੁਰੂ ਕੀਤਾ ਸੀ। ਮੰਗਲਵਾਰ ਸ਼ਾਮ ਜਦੋਂ ਗੁਰਜੰਟ ਸਿੰਘ ਦੁਕਾਨ ਵਿਚ ਮੌਜੂਦ ਸੀ ਤਾਂ  ਦੋ ਮੋਟਰਸਾਈਕਲ ਸਵਾਰਾਂ ਵੱਲੋਂ ਦੁਕਾਨ ਅੰਦਰ ਦਾਖ਼ਲ ਹੁੰਦੇ ਹੋਏ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜਿਸ ਦੌਰਾਨ ਜੰਟੇ ਦੇ ਸਰੀਰ ਉੱਪਰ ਕਰੀਬ ਅੱਧੀ ਦਰਜਨ ਗੋਲੀਆਂ ਦਾਗੇ ਜਾਣ ਦਾ ਸੂਤਰਾਂ ਤੋਂ ਪਤਾ ਲੱਗਾ ਹੈ।

Continues below advertisement

JOIN US ON

Telegram