SYL ਮੁੱਦੇ 'ਤੇ Punjab-Haryana ਦੇ CM's ਦੀ 14 ਅਕਤੂਬਰ ਨੂੰ ਮੀਟਿੰਗ, SC ਦੇ ਹੁਕਮਾਂ ਮਗਰੋਂ ਸੱਦੀ ਮੀਟਿੰਗ
SYL ਮੁੱਦੇ 'ਤੇ Punjab-Haryana ਦੇ CM's ਦੀ 14 ਅਕਤੂਬਰ ਨੂੰ ਮੀਟਿੰਗ, SC ਦੇ ਹੁਕਮਾਂ ਮਗਰੋਂ ਸੱਦੀ ਮੀਟਿੰਗ
ਚੰਡੀਗੜ੍ਹ: ਐਸਵਾਈਐਲ ਦੇ ਮੁੱਦੇ 'ਤੇ 14 ਅਕਤੂਬਰ ਨੂੰ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਬੈਠਕ ਹੋ ਰਹੀ ਹੈ। 14 ਅਕਤੂਬਰ ਨੂੰ ਸਵੇਰੇ 11:30 ਵਜੇ ਪੰਜਾਬ ਭਵਨ ਚੰਡੀਗੜ੍ਹ 'ਚ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਤੇ ਹਰਿਆਣਾ ਦੇ ਅਧਿਕਾਰੀ ਵੀ ਇਸ ਬੈਠਕ 'ਚ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਦੋਵੇਂ ਸੂਬੇ ਦੇ ਅਧਿਕਾਰੀ ਤੱਥਾਂ ਨਾਲ ਆਪਣਾ-ਆਪਣਾ ਪੱਖ ਰੱਖਣਗੇ। ਇਹ ਮੀਟਿੰਗ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹੋ ਰਹੀ ਹੈ।
ਕੇਂਦਰ ਦੇ ਜਲ ਸ਼ਕਤੀ ਮੰਤਰਾਲੇ ਨੇ RTI ਤਹਿਤ ਕੋਈ ਵੀ ਜਾਣਕਾਰੀ ਦੇਣ ਤੋਂ ਕੀਤਾ ਇਨਕਾਰ
ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿਵਾਦ ਮਾਮਲਾ ਇਕ ਵਾਰ ਫਿਰ ਤੋਂ ਭਖ ਗਿਆ ਹੈ। ਕੇਂਦਰ ਦੇ ਜਲ ਸ਼ਕਤੀ ਮੰਤਰਾਲੇ ਨੇ ਆਰਟੀਆਈ ਤਹਿਤ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਹੈ ਤੇ ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ, ਇਸ ਲਈ ਜਾਣਕਾਰੀ ਨਹੀਂ ਦੇ ਸਕਦੇ।
6 ਸਤੰਬਰ ਨੂੰ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪੰਜਾਬ ਤੇ ਹਰਿਆਣਾ ਵਿੱਚ ਇੱਕ ਮਹੀਨੇ ਦੇ ਅੰਦਰ-ਅੰਦਰ ਸਹਿਮਤੀ ਬਣਾਈ ਜਾਵੇ ਪਰ 1 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਹੁਣ ਤੱਕ ਇਸ ਮਾਮਲੇ 'ਤੇ ਕੋਈ ਮੀਟਿੰਗ ਹੋਈ ਹੈ ਜਾਂ ਨਹੀਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਕੇਂਦਰ ਨੇ ਦੋਵਾਂ ਰਾਜਾਂ ਨੂੰ ਪੱਤਰ ਲਿਖਿਆ ਹੈ ਤੇ ਉਸ ਦਾ ਕੋਈ ਜਵਾਬ ਆਇਆ ਹੈ ਜਾਂ ਨਹੀਂ, ਇਸ ਬਾਰੇ ਅਜੇ ਕੁਝ ਪਤਾ ਨਹੀਂ। ਆਰਟੀਆਈ ਜ਼ਰੀਏ ਇਨ੍ਹਾਂ ਚਿੱਠੀ ਪੱਤਰਾਂ ਅਤੇ ਕੀ ਜਵਾਬ ਮਿਲੇ ਹਨ ਤੇ ਹੁਣ ਤੱਕ ਕੀ-ਕੀ ਕੰਮ ਹੋਏ ਹਨ, ਉਸ ਬਾਰੇ ਜਾਣਕਾਰੀ ਮੰਗੀ ਗਈ ਸੀ।
ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ (Supreme Court) ’ਚ ਕਿਹਾ ਸੀ ਕਿ ਹਰਿਆਣਾ ਦੇ ਨਾਲ ਸਤਲੁੱਜ-ਯਮੁਨਾ ਲਿੰਕ (SYL) ਨਹਿਰ ਵਿਵਾਦ ਹੱਲ ਕਰਨ ’ਚ ਪੰਜਾਬ ਸਰਕਾਰ ਸਹਿਯੋਗ ਨਹੀਂ ਕਰ ਰਹੀ। ਇਸ ’ਤੇ ਸੁਪਰੀਮ ਕੋਰਟ ਨੇ ਇਸੇ ਮਹੀਨੇ ਦੋਵਾਂ ਸੂੁਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਬੁਲਾਉਣ ਦਾ ਨਿਰਦੇਸ਼ ਦਿੱਤਾ ਸੀ। ਸੁਪਰੀਮ ਕੋਰਟ ਨੇ ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਸਹਿਯੋਗ ਕਰਨ ਲਈ ਕਿਹਾ ਹੈ।