Amritsar News: BSF ਨੇ ਅਜਨਾਲਾ 'ਚ ਪਾਕਿਸਤਾਨੀ ਡਰੋਨ ਕੀਤਾ ਬਰਾਮਦ, 17 ਰਾਉਂਡ ਕੀਤੇ ਫਾਇਰ

Amritsar News: BSF ਨੇ ਅਜਨਾਲਾ 'ਚ ਪਾਕਿਸਤਾਨੀ ਡਰੋਨ ਕੀਤਾ ਬਰਾਮਦ, 17 ਰਾਉਂਡ ਕੀਤੇ ਫਾਇਰ

Amritsar News: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਅੰਮ੍ਰਿਤਸਰ ਦੇ ਅਧੀਨ ਆਉਂਦੇ ਅਜਨਾਲਾ 'ਚ ਪਾਕਿਸਤਾਨੀ ਡਰੋਨ ਨੂੰ ਡੇਗਣ 'ਚ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਡੇਗਿਆ ਗਿਆ ਡਰੋਨ ਕਾਫੀ ਵੱਡਾ ਹੈ ਅਤੇ ਇਸ ਵਿੱਚ ਨਸ਼ੀਲੇ ਪਦਾਰਥਾਂ ਜਾਂ ਹਥਿਆਰਾਂ ਦੀ ਖੇਪ ਵੀ ਹੋ ਸਕਦੀ ਹੈ। ਡੀਆਈਜੀ ਬੀਐਸਐਫ ਪ੍ਰਭਾਕਰ ਜੋਸ਼ੀ ਮੌਕੇ ’ਤੇ ਪੁੱਜੇ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਦੱਸ ਦੇਈਏ ਕਿ ਬੀਐਸਐਫ ਬਟਾਲੀਅਨ 73 ਦੇ ਜਵਾਨ ਅਜਨਾਲਾ ਦੇ ਪਿੰਡ ਸ਼ਾਹਪੁਰ ਦੇ ਬੀਓਪੀ 'ਤੇ ਗਸ਼ਤ 'ਤੇ ਸਨ। ਸਵੇਰੇ ਕਰੀਬ 4.30 ਵਜੇ ਉਨ੍ਹਾਂ ਨੇ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ 17 ਰਾਉਂਡ ਫਾਇਰ ਕੀਤੇ ਅਤੇ ਡਰੋਨ ਨੂੰ ਗੋਲੀਆਂ ਵੀ ਮਾਰੀਆਂ ਗਈਆਂ। ਬਰਾਮਦ ਕੀਤਾ ਗਿਆ ਡਰੋਨ ਚੀਨ ਦਾ ਬਣਿਆ ਕਵਾਡ ਹੈਲੀਕਾਪਟਰ DJI Matrice-300 ਹੈ, ਜੋ 10 ਕਿਲੋ ਤੋਂ ਵੱਧ ਦਾ ਭਾਰ ਚੁੱਕ ਕੇ ਕਈ ਕਿਲੋਮੀਟਰ ਦੂਰ ਸੁੱਟ ਸਕਦਾ ਹੈ।

JOIN US ON

Telegram
Sponsored Links by Taboola