Amul Milk Price Hike: ਵੇਰਕਾ ਮਗਰੋਂ ਅਮੂਲ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ
Amul Milk Price Hike: ਵੇਰਕਾ ਮਗਰੋਂ ਅਮੂਲ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ
Amul Milk Price Hike: ਅਕਤੂਬਰ ਦੇ ਤਿਉਹਾਰਾਂ ਦੇ ਸੀਜ਼ਨ 'ਚ ਆਮ ਆਦਮੀ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਵੇਰਕਾ ਮਗਰੋਂ ਹੁਣ ਅਮੂਲ ਡੇਅਰੀ ਨੇ ਆਪਣੇ ਦੁੱਧ ਦੀ ਕੀਮਤ ਵਧਾ ਕੇ ਲੋਕਾਂ ਦੀਆਂ ਜੇਬਾਂ 'ਤੇ ਦੁੱਗਣਾ ਬੋਝ ਪਾ ਦਿੱਤਾ ਹੈ। ਅੱਜ ਅਮੂਲ ਨੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਫੁੱਲ ਕਰੀਮ ਵਾਲਾ ਦੁੱਧ ਜੋ ਪਹਿਲਾਂ 61 ਰੁਪਏ ਵਿੱਚ ਮਿਲਦਾ ਸੀ ਹੁਣ 63 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਹ ਵਾਧਾ ਆਮ ਆਦਮੀ ਦਾ ਬਜਟ ਵਿਗਾੜ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਦੇਸ਼ ਵਿੱਚ ਪ੍ਰਚੂਨ ਮਹਿੰਗਾਈ ਦਰ ਪਹਿਲਾਂ ਹੀ 7 ਫੀਸਦੀ ਤੋਂ ਉੱਪਰ ਬਣੀ ਹੋਈ ਹੈ।
ਤਿਉਹਾਰਾਂ ਦੇ ਸੀਜ਼ਨ ਵਿੱਚ ਵੇਰਕਾ ਨੇ ਵੀ ਇੱਕ ਵਾਰ ਫ਼ਿਰ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਵੇਰਕਾ ਨੇ ਇੱਕ ਕਿਲੋ ਦੁੱਧ ਦੀ ਕੀਮਤ 'ਚ ਦੋ ਰੁਪਏ ਦਾ ਵਾਧਾ ਕੀਤਾ ਹੈ, ਜਦਕਿ ਅੱਧੇ ਕਿਲੋ ਦੇ ਪੈਕੇਟ ਵਿੱਚ ਇੱਕ ਰੁਪਏ ਦਾ ਵਾਧਾ ਕੀਤਾ ਗਿਆ ਹੈ। ਦੁੱਧ ਦੀਆਂ ਨਵੀਆਂ ਕੀਮਤਾਂ 16 ਅਕਤੂਬਰ ਤੋਂ ਲਾਗੂ ਹੋਣਗੀਆਂ।
ਵੇਰਕਾ ਨੇ 4 ਮਹੀਨਿਆਂ 'ਚ 2 ਵਾਰ ਦੁੱਧ ਦੇ ਰੇਟ ਵਧਾ ਦਿੱਤੇ ਹਨ, ਇਸ ਪਿੱਛੇ ਤਰਕ ਇਹ ਹੈ ਕਿ ਚਾਰਾ ਅਤੇ ਹੋਰ ਚੀਜ਼ਾਂ ਬਹੁਤ ਮਹਿੰਗੀਆਂ ਹੋ ਗਈਆਂ ਹਨ। ਅਜਿਹੀ ਸਥਿਤੀ ਵਿੱਚ ਦੁੱਧ ਦੇ ਰੇਟ ਬਣਾਏ ਜਾਣੇ ਚਾਹੀਦੇ ਹਨ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਤਿਉਹਾਰਾਂ ਦੇ ਸੀਜ਼ਨ ਵਿੱਚ ਦੁੱਧ ਦੀਆਂ ਕੀਮਤਾਂ ਵੱਧਣ ਤੋਂ ਬਾਅਦ ਆਮ ਲੋਕਾਂ ਨੂੰ ਵੱਡਾ ਝਟਕਾ ਲੱਗੇਗਾ। ਇਸ ਨਾਲ ਰਸੋਈ ਦਾ ਬਜਟ ਹਿੱਲ ਜਾਵੇਗਾ।