'Bhagwant Mann Ji ਬੁੱਕਲ 'ਚ ਬੈਠੇ ਚੋਰਾਂ 'ਤੇ ਕਾਰਵਾਈ ਕਰੋ' - Verka

Continues below advertisement

'Bhagwant Mann Ji ਬੁੱਕਲ 'ਚ ਬੈਠੇ ਚੋਰਾਂ 'ਤੇ ਕਾਰਵਾਈ ਕਰੋ' - Verka

Sunder Sham Arora Arrested: ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਬਚਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਦੇਰ ਰਾਤ ਕਾਬੂ ਕੀਤਾ ਹੈ।
ਅਰੋੜਾ ਖ਼ਿਲਾਫ਼ ਭ੍ਰਿਸ਼ਟਾਚਾਰ ਨੂੰ ਲੈ ਕੇ ਜਾਂਚ ਚੱਲ ਰਹੀ ਸੀ। ਸੁੰਦਰ ਸ਼ਾਮ ਅਰੋੜਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਸਨ। ਛੇ ਮਹੀਨਿਆਂ ਵਿੱਚ ਤੀਜੇ ਸਾਬਕਾ ਕਾਂਗਰਸੀ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੈਪਟਨ ਸਰਕਾਰ ਵਿੱਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਸੂਬਾ ਵਿਜੀਲੈਂਸ ਬਿਊਰੋ ਨੇ ਅਰੋੜਾ ਨੂੰ ਨੋਟਿਸ ਦਿੱਤਾ ਸੀ। ਨੋਟਿਸ ਤੋਂ ਬਾਅਦ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਨੇਤਾ ਸੁੰਦਰ ਸ਼ਾਮ ਅਰੋੜਾ ਬੁੱਧਵਾਰ ਨੂੰ ਵਿਜੀਲੈਂਸ ਦਫਤਰ ਪਹੁੰਚੇ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਅਧਿਕਾਰੀਆਂ ਨੇ ਉਸ ਤੋਂ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਬਾਰੇ ਸਵਾਲ ਪੁੱਛੇ। ਅਰੋੜਾ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ।

ਅਰੋੜਾ ਨੇ ਪੁੱਛਗਿੱਛ ਦੌਰਾਨ ਕਿਹਾ ਸੀ- ਜਾਂਚ 'ਚ ਕਰਨਗੇ


ਸਹਿਯੋਗ ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਕੇ ਅਰੋੜਾ  ਨੇ ਮੀਡੀਆ ਨੂੰ ਦੱਸਿਆ ਕਿ ਉਸ ਦੀ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਗਈ ਸੀ। ਉਨ੍ਹਾਂ ਨੇ ਆਪਣਾ ਚੋਣ ਹਲਫਨਾਮਾ ਏਜੰਸੀ ਨੂੰ ਦਿੱਤਾ ਹੈ। ਇਸ ਤੋਂ ਇਲਾਵਾ ਹੋਰ ਕਿਸੇ ਬਾਰੇ ਵੀ ਕੋਈ ਪੁੱਛਗਿੱਛ ਨਹੀਂ ਕੀਤੀ ਗਈ। ਅਰੋੜਾ ਨੇ ਕਿਹਾ ਸੀ ਕਿ ਜਾਂਚ ਏਜੰਸੀ ਨੇ ਉਨ੍ਹਾਂ ਨੂੰ ਸੰਮਨ ਭੇਜਿਆ ਸੀ, ਇਸ ਲਈ ਉਹ ਉਨ੍ਹਾਂ ਦੇ ਸਾਹਮਣੇ ਪੇਸ਼ ਹੋਏ। ਭਵਿੱਖ ਵਿੱਚ ਵੀ ਜੇਕਰ ਜਾਂਚ ਏਜੰਸੀ ਉਸ ਨੂੰ ਬੁਲਾਉਂਦੀ ਹੈ ਤਾਂ ਉਹ ਪੇਸ਼ ਹੋਣਗੇ ਅਤੇ ਜਾਂਚ ਵਿੱਚ ਸਹਿਯੋਗ ਕਰਨਗੇ।

Continues below advertisement

JOIN US ON

Telegram