Farmer Protest : Sangrur 'ਚ ਬੈਠੇ ਕਿਸਾਨਾਂ ਦਾ CM Bhagwant Mann ਨੂੰ ਅਲਟੀਮੇਟਮ!
Farmer Protest : Sangrur 'ਚ ਬੈਠੇ ਕਿਸਾਨਾਂ ਦਾ CM Bhagwant Mann ਨੂੰ ਅਲਟੀਮੇਟਮ!
19 ਤੱਕ ਮਸਲੇ ਹੱਲ ਨਾ ਹੋਏ ਤਾਂ... 20 ਅਕਤੂਬਰ ਨੂੰ ਵੱਡਾ ਐਕਸ਼ਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਚੱਲ ਰਿਹਾ ਕਿਸਾਨੀ ਧਰਨਾ ਅੱਜ 8ਵੇਂ ਦਿਨ ਵੀ ਜਾਰੀ ਹੈ |
ਜਿਥੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਹੈ ਕਿ ਜੇਕਰ 19 ਅਕਤੂਬਰ ਤੱਕ ਸਰਕਾਰ ਨੇ ਕਿਸਾਨੀ ਮੰਗਾਂ ਪ੍ਰਤੀ ਕੋਈ ਸਾਰਥਕ ਹੁੰਗਾਰਾ ਨਾ ਭਰਿਆ ਤਾਂ 20 ਅਕਤੂਬਰ ਨੂੰ ਵੱਡਾ ਐਕਸ਼ਨ ਕੀਤਾ ਜਾਵੇਗਾ।
ਦੱਸ ਦਈਏ ਕਿ ਸ਼ਨੀਵਾਰ ਨੂੰ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਕਿਸਾਨਾਂ ਨੇ ‘ਲਲਕਾਰ ਦਿਵਸ’ ਮੌਕੇ ਕੱਢੀ ਰੈਲੀ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਨੂੰ ਲਲਕਾਰਿਆ। ਰੈਲੀ ਦੌਰਾਨ ਭੇਜੇ ਯਾਦ ਪੱਤਰ ਵਿੱਚ ਪੰਜਾਬ ਸਰਕਾਰ ਨੂੰ 19 ਅਕਤੂਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਪੰਜਾਬ ਸਰਕਾਰ ਨੂੰ ਭੇਜਿਆ ਜਾਣ ਵਾਲਾ ਯਾਦ ਪੱਤਰ ਪੜ੍ਹ ਕੇ ਪਾਸ ਕਰਵਾਇਆ ਗਿਆ।
ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇਹ ਧਰਨਾ ਸਰਕਾਰ ਵੱਲੋਂ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਕਰਾਉਣ ਲਈ ਪਿਛਲੇ ਇੱਕ ਹਫ਼ਤੇ ਤੋਂ ਅਣਮਿਥੇ ਸਮੇਂ ਲਈ ਚੱਲ ਰਿਹਾ ਤੇ ਮੰਗਾਂ ਲਾਗੂ ਹੋਣ ਤੱਕ ਲਗਾਤਾਰ ਜਾਰੀ ਰਹੇਗਾ