ਕੇਂਦਰ ਸਰਕਾਰ ਨੇ ਕਿਸਾਨਾਂ ਲਈ ਕਰ ਦਿੱਤਾ ਵੱਡਾ ਐਲਾਨ,ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ
ਕੇਂਦਰ ਸਰਕਾਰ ਨੇ ਕੀਤਾ ਕਿਸਾਨਾਂ ਲਈ ਵੱਡਾ ਐਲਾਨ
ਬੇਮੌਸਮੀ ਬਾਰਸ਼ ਨਾਲ ਫਸਲਾਂ ਦੀ ਤਬਾਹੀ ਦਾ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ
ਨੁਕਸਾਨ ਦਾ ਮੁਲਾਂਕਣ ਕਰਨ ਲਈ ਰਾਜਾਂ ਤੋਂ ਜਾਣਕਾਰੀ ਦੀ ਉਡੀਕ
ਕੇਂਦਰੀ ਆਫਤ ਰਾਹਤ ਫੰਡ ’ਚੋਂ ਰਾਸ਼ੀ ਜਾਰੀ ਕੀਤੀ ਜਾਵੇਗੀ
ਬੇਮੌਸਮੀ ਬਾਰਸ਼ ਨਾਲ ਫਸਲਾਂ ਦੀ ਤਬਾਹੀ ਦਾ ਕਿਸਾਨਾਂ ਮੁਆਵਜ਼ਾ ਮਿਲੇਗਾ।
ਇਸ ਲਈ ਕੇਂਦਰ ਸਰਕਾਰ ਨੇ ਅਹਿਮ ਐਲਾਨ ਕੀਤਾ ਹੈ।
ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਕੇਂਦਰ ਸਰਕਾਰ ਇਸ ਨੁਕਸਾਨ ਦਾ ਮੁਲਾਂਕਣ ਕਰਨ ਲਈ ਰਾਜਾਂ ਤੋਂ ਜਾਣਕਾਰੀ ਦੀ ਉਡੀਕ ਕਰ ਰਹੀ ਹੈ।
ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਹੈ ਕਿ‘‘ਬੇਮੌਸਮੇ ਮੀਂਹ ਕਾਰਨ ਯਕੀਨੀ ਤੌਰ ’ਤੇ ਫਸਲਾਂ ਦਾ ਨੁਕਸਾਨ ਹੋਇਆ ਹੈ।ਜਿਸ ਦਾ ਸਰਵੇਖਣ ਚੱਲ ਰਿਹਾ ਹੈ ਤੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਰਾਜਾਂ ਤੋਂ ਜਾਣਕਾਰੀ ਦੀ ਉਡੀਕ ਕੀਤੀ ਜਾ ਰੀ ਹੈ |ਉਥੇ ਹੀ ਨੁਕਸਾਨ ਦਾ ਮੁਲਾਂਕਣ ਕਰਨ ਤੋਂ ਬਾਅਦ ਕੇਂਦਰੀ ਆਫਤ ਰਾਹਤ ਫੰਡ ’ਚੋਂ ਹੋਰ ਰਾਸ਼ੀ ਜਾਰੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਕੋਲ ਸੂਬਾ ਆਫਤ ਰਾਹਤ ਫੰਡ ਹੈ ਜਿਸ ਦੀ ਵਰਤੋਂ ਉਹ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕਰ ਸਕਦੀਆਂ ਹਨ।
ਦੱਸ ਦਈਏ ਕਿ ਇਸ ਵਾਰ ਲੇਟ ਹੋਈ ਬਾਰਸ਼ ਨਾਲ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਪੰਜਾਬ ਸਣੇ ਕਈ ਰਾਜਾਂ ਵਿੱਚ ਫਸਲਾਂ ਨੁਕਸਾਨੀਆਂ ਗਈਆਂ ਹਨ।