Drone capture: ਅੰਮ੍ਰਿਤਸਰ 'ਚ ਭਾਰਤੀ ਸਰਹੱਦ 'ਚ ਦਾਖਲ ਹੁੰਦੇ ਹੀ ਡਰੋਨ ਕੀਤਾ ਢੇਰ, ਤਲਾਸ਼ੀ ਮੁਹਿੰਮ ਜਾਰੀ
Drone capture: ਅੰਮ੍ਰਿਤਸਰ 'ਚ ਭਾਰਤੀ ਸਰਹੱਦ 'ਚ ਦਾਖਲ ਹੁੰਦੇ ਹੀ ਡਰੋਨ ਕੀਤਾ ਢੇਰ, ਤਲਾਸ਼ੀ ਮੁਹਿੰਮ ਜਾਰੀ
Amritsar News: ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਤੋਂ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਵੱਲੋਂ ਇੱਕ ਡਰੋਨ ਨੂੰ ਡੇਗਿਆ ਗਿਆ। ਬੀਐਸਐਫ ਨੇ ਰਾਨੀਆ ਇਲਾਕੇ ਵਿੱਚ ਇਸ ਆਕਟਾ-ਕਾਪਟਰ ਨੂੰ ਗੋਲੀ ਮਾਰ ਦਿੱਤੀ ਹੈ। ਰਾਤ ਕਰੀਬ 9.15 ਵਜੇ ਭਾਰਤੀ ਸਰਹੱਦ 'ਚ ਦਾਖ਼ਲ ਹੋਏ। ਡਰੋਨ ਦਾ ਭਾਰ ਕਰੀਬ 12 ਕਿਲੋ ਹੈ। ਤਲਾਸ਼ੀ ਮੁਹਿੰਮ ਵਿੱਚ ਬੀਐਸਐਫ ਵੱਲੋਂ ਇੱਕ ਖੇਪ ਵੀ ਬਰਾਮਦ ਕੀਤੀ ਗਈ ਹੈ। ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਅੰਮ੍ਰਿਤਸਰ ਸੈਕਟਰ 'ਚ ਹੀ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਰਾਮਦਾਸ ਇਲਾਕੇ 'ਚ ਬੀ.ਐੱਸ.ਐੱਫ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਭਾਰਤੀ ਖੇਤਰ 'ਚ ਦਾਖਲ ਹੋਏ ਡਰੋਨ ਨੂੰ ਡੇਗ ਦਿੱਤਾ ਸੀ।