Shiv sena leader Harish singla ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਤੋਂ ਮੰਗੀ Hi tech Security
Shiv sena leader Harish singla ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਤੋਂ ਮੰਗੇ ਕਮਾਂਡੋ ਗੰਨਮੈਨ, ਐਸਕਾਰਟ ਤੇ ਬੁਲੇਟ ਪਰੂਫ਼ ਗੱਡੀ
ਸ਼ਿਵ ਸੈਨਾ ਲੀਡਰ ਹਰੀਸ਼ ਸਿੰਗਲਾ ਨੂੰ ਮਿਲੀ ਧਮਕੀ
ਸਿੰਗਲਾ ਨੂੰ ਜਾਨੋਂ ਮਾਰਨ ਦੀ ਧਮਕੀ
ਪੁਲਿਸ ਤੋਂ ਮੰਗੇ ਕਮਾਂਡੋ ਗੰਨਮੈਨ
ਐਸਕਾਰਟ ਤੇ ਬੁਲੇਟ ਪਰੂਫ਼ ਗੱਡੀ
ਸ਼ਿਵ ਸੈਨਾ ਲੀਡਰ ਹਰੀਸ਼ ਸਿੰਗਲਾ (Harish Singla ) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਪਾਕਿਸਤਾਨ ਦੇ ਨੰਬਰ ਤੋਂ ਮਿਲੀ ਹੈ। ਹਰੀਸ਼ ਸਿੰਗਲਾ ਨੇ ਇਸ ਦੀ ਸ਼ਿਕਾਇਤ ਪੁਲਿਸ ਕੋਲ ਕੀਤੀ ਹੈ। ਇਸ ਦੇ ਨਾਲ ਹੀ ਸ਼ਿਵ ਸੈਨਾ ਲੀਡਰ ਲੀਡਰ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਸੁਰੱਖਿਆ ਮੰਗੀ ਹੈ। ਦੂਜੇ ਪਾਸੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਧੜੇ ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਨੂੰ ਪਾਕਿਸਤਾਨੀ ਨੰਬਰ ਤੋਂ ਵੀਡੀਓ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਹਰੀਸ਼ ਸਿੰਗਲਾ ਨੇ ਦੱਸਿਆ ਕਿ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਇਸ ਤੋਂ ਬਾਅਦ ਉਨ੍ਹਾਂ ਐਸਐਸਪੀ ਪਟਿਆਲਾ ਸਮੇਤ ਡੀਜੀਪੀ ਪੰਜਾਬ ਤੇ ਪੰਜਾਬ ਦੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਮੰਗ ਪੱਤਰ ਦੇ ਦਿੱਤਾ ਹੈ। ਸਿੰਗਲਾ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਕੋਲ ਗੰਨਮੈਨ ਤੇ ਐਸਕਾਰਟ ਗੱਡੀ ਸੀ, ਜੋ ਹੁਣ ਪੰਜਾਬ ਸਰਕਾਰ ਨੇ ਵਾਪਸ ਲੈ ਲਈ ਹੈ। ਹੁਣ ਉਨ੍ਹਾਂ ਕੋਲ ਸਿਰਫ਼ ਜ਼ਿਲ੍ਹਾ ਪੱਧਰ ਦੇ ਗੰਨਮੈਨ ਹਨ, ਜੋ ਕਾਫ਼ੀ ਘੱਟ ਹਨ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਸਿਖਲਾਈ ਪ੍ਰਾਪਤ ਕਮਾਂਡੋ ਗੰਨਮੈਨ, ਇੱਕ ਐਸਕਾਰਟ ਗੱਡੀ ਤੇ ਬੁਲੇਟ ਪਰੂਫ਼ ਗੱਡੀ ਤੁਰੰਤ ਦਿੱਤੀ ਜਾਵੇ। ਉਧਰ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿਉਂਕਿ ਪਹਿਲਾਂ ਕਈ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਕਿਸੇ ਸ਼ਰਾਰਤੀ ਨੇ ਹੀ ਅਜਿਹੀ ਕਾਲ ਕੀਤੀ ਹੁੰਦੀ ਸੀ।