Gangsters ਖ਼ਿਲਾਫ਼ NIA ਦੀ ਵੱਡੀ ਕਾਰਵਾਈ,Punjab ਸਮੇਤ ਕਈ ਸੂਬਿਆਂ ਵਿੱਚ ਕੀਤੀ ਛਾਪੇਮਾਰੀ, ਹਥਿਆਰ ਬਰਾਮਦ | NIA Rade
Gangsters ਖ਼ਿਲਾਫ਼ NIA ਦੀ ਵੱਡੀ ਕਾਰਵਾਈ,Punjab ਸਮੇਤ ਕਈ ਸੂਬਿਆਂ ਵਿੱਚ ਕੀਤੀ ਛਾਪੇਮਾਰੀ, ਹਥਿਆਰ ਬਰਾਮਦ | NIA Rade
NIA Raid: ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਤਵਾਦੀ ਸਬੰਧਾਂ ਨੂੰ ਲੈ ਕੇ ਕਈ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਦੇਸ਼ ਭਰ 'ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜਾਂਚ ਏਜੰਸੀ ਦੀ ਇਹ ਕਾਰਵਾਈ ਦਿੱਲੀ ਸਮੇਤ 40 ਥਾਵਾਂ 'ਤੇ ਕੀਤੀ ਜਾ ਰਹੀ ਹੈ। ਦਰਅਸਲ, NIA ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਡਰੱਗ ਸਮੱਗਲਰਾਂ ਦਰਮਿਆਨ ਵਧ ਰਹੇ ਗਠਜੋੜ ਨੂੰ ਖਤਮ ਕਰਨ ਲਈ ਪੰਜਾਬ ਤੋਂ ਲੈ ਕੇ ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐਨਸੀਆਰ ਖੇਤਰ ਤੱਕ ਕਈ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ।
ਦਰਅਸਲ ਜੰਮੂ-ਕਸ਼ਮੀਰ 'ਚ ਦਹਿਸ਼ਤ ਫੈਲਾਉਣ ਲਈ ਵਿਦੇਸ਼ਾਂ ਤੋਂ ਅੱਤਵਾਦੀਆਂ ਨੂੰ ਪੈਸਾ ਲਿਆਂਦਾ ਜਾ ਰਿਹਾ ਹੈ। ਸੁਰੱਖਿਆ ਏਜੰਸੀਆਂ ਦੀ ਨਜ਼ਰ ਇਸ ਨੈੱਟਵਰਕ 'ਤੇ ਖਾਸ ਹੈ। ਪਿਛਲੇ 9 ਮਹੀਨਿਆਂ ਵਿੱਚ ਸੁਰੱਖਿਆ ਬਲਾਂ ਨੇ 191 ਡਰੋਨ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਦਾਖਲ ਹੁੰਦੇ ਵੇਖੇ ਹਨ, ਜੋ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਬਹੁਤ ਗੰਭੀਰ ਮਾਮਲਾ ਹੈ। ਇਸ ਦੇ ਨਾਲ ਹੀ ਦੇਸ਼ 'ਚ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਵਿਚਾਲੇ ਡੂੰਘੀ ਸਾਜ਼ਿਸ਼ ਰਚੀ ਗਈ ਹੈ, ਜਿਸ ਨੂੰ ਲੈ ਕੇ ਜਾਂਚ ਏਜੰਸੀਆਂ ਸਖਤੀ 'ਤੇ ਹਨ।