Mohali RPG attack : ਚੜ੍ਹਤ ਸਿੰਘ ਨੂੰ ਪਨਾਹ ਦੇਣ ਵਾਲੇ ਕਾਬੂ
Mohali RPG attack : ਚੜ੍ਹਤ ਸਿੰਘ ਨੂੰ ਪਨਾਹ ਦੇਣ ਵਾਲੇ ਕਾਬੂ
#MohaliRPGAttack #PunjabGangsters #PunjabPolice
ਮੋਹਾਲੀ ‘ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ ਅੱਤਵਾਦੀ ਹਮਲੇ ਦੀ ਜਾਂਚ ਕਰ ਰਹੀ ਪੁਲਿਸ ਟੀਮ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਰਾਜਸਥਾਨ ਦੇ ਅਜਮੇਰ ਤੋਂ ਤੋਸੀਫ਼ ਚਿਸ਼ਤੀ ਨਾਮਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਉਹ ਇੱਕ ਮਸ਼ਹੂਰ ਧਾਰਮਿਕ ਸੰਸਥਾ ਦੇ ਮੈਂਬਰ ਦਾ ਪੁੱਤਰ ਦੱਸਿਆ ਜਾਂਦਾ ਹੈ। ਉਸ ‘ਤੇ ਹਮਲੇ ਨਾਲ ਜੁੜੇ ਇਕ ਅੱਤਵਾਦੀ ਨੂੰ ਪਨਾਹ ਦੇਣ ਦਾ ਦੋਸ਼ ਹੈ।ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਸ਼ਨੀਵਾਰ ਨੂੰ ਦੋਸ਼ੀ ਨੂੰ ਜ਼ਿਲਾ ਅਦਾਲਤ ‘ਚ ਪੇਸ਼ ਕੀਤਾ। ਪੁਲਿਸ ਨੇ ਦੋਸ਼ੀ ਦਾ ਰਿਮਾਂਡ ਲੈਣ ਲਈ ਅਦਾਲਤ ਵਿੱਚ ਕਈ ਦਲੀਲਾਂ ਦਿੱਤੀਆਂ। ਹਾਲਾਂਕਿ ਅਦਾਲਤ ਨੇ ਮੁਲਜ਼ਮ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹੁਣ ਪੁਲਿਸ ਉਸ ਤੋਂ ਪੁੱਛਗਿੱਛ ਕਰੇਗੀ।






















