SFJ ਵੱਲੋਂ ਵੱਡਾ ਐਲਾਨ,Sudhir suri ਦੇ ਕਾਤਲ ਨੂੰ 10 ਲੱਖ ਰੁਪਏ ਦੇਣ ਦਾ ਐਲਾਨ

SFJ ਵੱਲੋਂ ਵੱਡਾ ਐਲਾਨ,Sudhir suri ਦੇ ਕਾਤਲ ਨੂੰ 10 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ 'ਚ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਜਿਥੇ ਪੰਜਾਬ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ 
ਉਥੇ ਹੀ ਬਾਹਰੀ ਤਾਕਤਾਂ ਪੰਜਾਬ 'ਚ ਹਿੰਦੂ-ਸਿੱਖ ਭਾਈਚਾਰੇ 'ਚ ਪਾੜਾ ਪਾਉਣ ਤੇ ਮਾਹੌਲ ਵਿਗਾੜਨ ਦੀਆਂ ਕੋਸ਼ਿਸ਼ ਕਰ ਰਹੀਆਂ ਹਨ |
ਖਬਰਾਂ ਸਾਹਮਣੇ ਆਈਆਂ ਹਨ ਕਿ ਸਿੱਖ ਫਾਰ ਜਸਟਿਸ (SFJ) ਨੇ ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ |
ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕਰਕੇ ਇਹ ਐਲਾਨ ਕੀਤਾ ਹੈ ਤੇ ਕਿਹਾ ਹੈ ਕਿ ਇਹ ਪੈਸੇ ਸੰਦੀਪ ਨੂੰ ਕਾਨੂੰਨੀ ਪ੍ਰਕਿਰਿਆ ਵਿੱਚ ਮਦਦ ਕਰਨਗੇ।

ਦੱਸ ਦਈਏ ਕਿ ਸ਼ੁਕਰਵਾਰ ਨੂੰ ਅੰਮ੍ਰਿਤਸਰ 'ਚ ਸੰਦੀਪ ਸਿੰਘ ਨਾਮਿ ਸ਼ਖਸ ਦੇ ਵਲੋਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਸਰੇਆਮ ਕਤਲ ਕਰ ਦਿੱਤਾ ਗਿਆ ਸੀ | ਹਾਲਾਂਕਿ ਕਤਲ ਕਰਨ ਦੀ ਅਸਲੀ ਵਜ੍ਹਾ ਸਾਹਮਣੇ ਨਹੀਂ ਆਈ ਲੇਕਿਨ ਇਸ ਕਤਲ ਦੀ ਜਿੰਮੇਵਾਰੀ ਕਈ ਗੈਂਗਸਟਰ ਧੜਿਆਂ ਨੇ ਲਈ ਹੈ | ਫਿਲਹਾਲ ਸੁਧੀਰ ਸੂਰੀ ਦਾ ਕਾਤਲ ਸਨੈਪ ਸਿੰਘ 7 ਦਿਨਾਂ ਪੁਲਿਸ ਰਿਮਾਂਡ 'ਤੇ ਹੈ ਜਿਸ ਕੋਲੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ |

JOIN US ON

Telegram
Sponsored Links by Taboola