Big Breaking : Dera premi Pardeep ਦੇ ਕਤਲ ਕੇਸ 'ਚ ਤਿੰਨ ਮੁਲਜ਼ਮ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ
Big Breaking : Dera premi Pardeep ਦੇ ਕਤਲ ਕੇਸ 'ਚ ਤਿੰਨ ਮੁਲਜ਼ਮ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ
Big Breaking: ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਕੇਸ ਵਿੱਚ ਦਿੱਲੀ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਵੀਰਵਾਰ ਰਾਤ ਇਨ੍ਹਾਂ ਨੂੰ ਪਟਿਆਲਾ ਦੇ ਬਖਸ਼ੀਵਾਲਾ ਤੋਂ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਛੇਆਂ ਮੁਲਜ਼ਮਾਂ ਦੀ ਸਨਾਖਤ ਕਰ ਲਈ ਹੈ। ਪੰਜਾਬ ਪੁਲਿਸ ਵੱਲੋਂ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਿਸ ਮੁਤਾਬਕ ਮੁਲਜ਼ਮਾਂ ਨੇ ਪ੍ਰਦੀਪ ਕਟਾਰੀਆ 'ਤੇ 60 ਗੋਲੀਆਂ ਚਲਾਈਆਂ ਸੀ। ਇਹ ਹਮਲਾਵਰ ਗੈਂਗਸਟਰ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਤੋਂ ਇਲਾਵਾ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਹਰਵਿੰਦਰ ਰਿੰਦਾ ਦੇ ਸੰਪਰਕ ਵਿੱਚ ਸਨ। ਫਰੀਦਕੋਟ ਵਿੱਚ ਗੋਲੀਬਾਰੀ ਦੌਰਾਨ ਇੱਕ ਸ਼ੂਟਰ ਦੀ ਲੱਤ ਵਿੱਚ ਗੋਲੀ ਲੱਗੀ ਸੀ।






















