ਪੜਚੋਲ ਕਰੋ
Big Breaking : Illegal mining ਖਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ, ਰਾਕੇਸ਼ ਚੌਧਰੀ ਗ੍ਰਿਫਤਾਰ
Big Breaking : Illegal mining ਖਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ, ਰਾਕੇਸ਼ ਚੌਧਰੀ ਗ੍ਰਿਫਤਾਰ
Illegal mining in Punjab: ਪੰਜਾਬ ਪੁਲਿਸ ਨੇ ਮਾਈਨਿੰਗ ਮਾਫੀਆ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਗੈਰ ਕਾਨੂੰਨੀ ਮਾਈਨਿੰਗ ਕਰਨ ਦੇ ਇਲਜ਼ਾਮ ਵਿੱਚ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਖੁਦ ਸਾਂਝੀ ਕੀਤੀ ਹੈ।
ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਮਾਫੀਆ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ। ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਰੋਪੜ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ 'ਤੇ ਪਿਛਲੇ ਕਈ ਸਾਲਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ।
ਹੋਰ ਵੇਖੋ






















