Gun Culture In Punjab : ਹਥਿਆਰਾਂ 'ਤੇ ਸਰਕਾਰ ਸਖ਼ਤ, ਹੁਣ ਜਨਤਕ ਥਾਵਾਂ 'ਤੇ ਨਹੀਂ ਲੈ ਜਾ ਸਕੋਗੇ ਹਥਿਆਰ, ਸੋਸ਼ਲ ਮੀਡੀਆ 'ਤੇ ਵੀ ਪਾਬੰਦੀ, ਹਿੰਸਕ ਗੀਤਾਂ 'ਤੇ ਲਾਈ ਰੋਕ
Gun Culture In Punjab : ਹਥਿਆਰਾਂ 'ਤੇ ਸਰਕਾਰ ਸਖ਼ਤ, ਹੁਣ ਜਨਤਕ ਥਾਵਾਂ 'ਤੇ ਨਹੀਂ ਲੈ ਜਾ ਸਕੋਗੇ ਹਥਿਆਰ, ਸੋਸ਼ਲ ਮੀਡੀਆ 'ਤੇ ਵੀ ਪਾਬੰਦੀ, ਹਿੰਸਕ ਗੀਤਾਂ 'ਤੇ ਲਾਈ ਰੋਕ
ਪੰਜਾਬ ਵਿੱਚ ਪਿਛਲੇ ਦਿਨੀਂ ਇੱਕ ਹਿੰਦੂ ਆਗੂ ਅਤੇ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਕਦਮ ਚੁੱਕਦਿਆਂ ਹਥਿਆਰਾਂ ਦੇ ਲਾਇਸੈਂਸ ਜਾਰੀ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਇਸ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤਾ ਹੈ।
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਡਾ.ਕੌਸਤੁਭ ਸ਼ਰਮਾ ਨੇ ਹੁਕਮ ਦਿੱਤੇ ਹਨ ਕਿ ਜ਼ਿਲ੍ਹੇ ਵਿੱਚ ਜਨਤਕ ਥਾਵਾਂ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਸੋਸ਼ਲ ਮੀਡੀਆ 'ਤੇ ਪੂਰਨ ਪਾਬੰਦੀ ਲਗਾਈ ਜਾਵੇ। ਇਸ ਦੇ ਨਾਲ ਹੀ ਹਥਿਆਰਾਂ ਜਾਂ ਹਿੰਸਕ ਗੀਤਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਨਤਕ ਇਕੱਠਾਂ, ਵਿਆਹ-ਸ਼ਾਦੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਜਾਣਕਾਰੀ ਦਿੰਦਿਆਂ ਸੀਪੀ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਸੋਸ਼ਲ ਮੀਡੀਆ ਜਾਂ ਹੋਰ ਜਨਤਕ ਥਾਵਾਂ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਹਿੰਸਕ ਗੀਤ ਵਜਾਉਂਦਾ ਹੈ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਜੇਕਰ ਉਹ ਧਾਰਮਿਕ ਸਮਾਗਮਾਂ ਜਾਂ ਹੋਰ ਵਿਆਹਾਂ ਮੌਕੇ ਹਥਿਆਰ ਲੈ ਕੇ ਜਾਂਦਾ ਹੈ ਜਾਂ ਹਥਿਆਰਾਂ ਦੀ ਪ੍ਰਦਰਸ਼ਨੀ ਕਰਦਾ ਹੈ ਤਾਂ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਇਹ ਹੁਕਮ ਪਾਸ ਕਰਕੇ ਜਾਰੀ ਕੀਤੇ ਗਏ ਹਨ। ਇਹ ਹੁਕਮ ਅਗਲੇ ਦੋ ਮਹੀਨਿਆਂ ਤੱਕ ਲਾਗੂ ਰਹੇਗਾ। CM ਭਗਵੰਤ ਮਾਨ ਦੀ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ 'ਚ ਬੰਦੂਕ ਕਲਚਰ ਖਿਲਾਫ ਸਖਤ ਕਦਮ ਚੁੱਕਣ ਦੀ ਗੱਲ ਕਹੀ ਗਈ