CM Bhagwant Maan ਦੀ ਰਿਹਾਇਸ਼ ਨੇੜੇ ਆਂਗਣਵਾੜੀ ਵਰਕਰਾਂ ਤੇ ਪੁਲਿਸ ਵਿਚਕਾਰ ਜ਼ਬਰਦਸਤ ਝੜਪ

Continues below advertisement

Sangrur Clash : CM Bhagwant Maan ਦੀ ਰਿਹਾਇਸ਼ ਨੇੜੇ ਆਂਗਣਵਾੜੀ ਵਰਕਰਾਂ ਨਾਲ ਪੁਲਿਸ ਨੇ ਕੀਤੀ ਧੱਕਾ-ਮੁੱਕੀ

Sangrur News: ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਆਂਗਣਵਾੜੀ ਵਰਕਰਾਂ ਨਾਲ ਪੁਲਿਸ ਨੇ ਧੱਕਾ-ਮੁੱਕੀ ਕੀਤੀ ਹੈ। ਆਂਗਣਵਾੜੀ ਯੂਨੀਅਨ ਸੀਟੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾ ਰਿਹਾ ਸੀ। 
ਦੱਸ ਦਈਏ ਕਿ ਪੰਜਾਬ ਭਰ ਤੋਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਇੱਥੇ ਪਹੁੰਚੀਆਂ ਸਨ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ 12 ਤੋਂ 3 ਵਜੇ ਤੱਕ ਧਰਨਾ ਦੇ ਰਹੀਆਂ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣ ਕੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਝੜਪ ਹੋ ਗਈ।

ਉਧਰ, ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੀਤੇ ਵਾਅਦਿਆਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਉਨ੍ਹਾਂ ਦੀ ਮੰਗ ਹੈ ਕਿ 3 ਤੋਂ 6 ਸਾਲ ਤੱਕ ਦੇ ਬੱਚੇ ਸਾਨੂੰ ਵਾਪਸ ਕੀਤੇ ਜਾਣ।

ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਤਨਖਾਹ ਵਧਾਈ ਜਾਵੇਗੀ। ਉਹ ਲੰਬੇ ਸਮੇਂ ਤੋਂ ਥੋੜ੍ਹੀ ਜਿਹੀ ਤਨਖਾਹ ਉੱਪਰ ਕੰਮ ਕਰ ਰਹੀਆਂ ਹਨ। ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਭਰਿਆ ਜਾਵੇ।

 

Continues below advertisement

JOIN US ON

Telegram