Sunder Sham Arora : Former Minister Sunder Sham arora ਨੂੰ ਅਦਾਲਤ ਵੱਲੋਂ ਵੱਡਾ ਝਟਕਾ
Sunder Sham Arora : Former Minister Sunder Sham arora ਨੂੰ ਅਦਾਲਤ ਵੱਲੋਂ ਵੱਡਾ ਝਟਕਾ
#sundershaamarora #bjp #congress #corruptioncase #Punjabnews
Punjab News : ਅਦਾਲਤ ਨੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ ਦਿੱਤਾ ਹੈ। ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਅਰੋੜਾ ਪੱਕੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਅਰੋੜਾ ਸਨਅਤੀ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਤੇ ਮੁਹਾਲੀ ਵਿੱਚ ਬੰਦ ਪਈ ਜੇਸੀਟੀ ਫੈਕਟਰੀ ਦੀ ਜ਼ਮੀਨ ਨੂੰ ਸਸਤੇ ਭਾਅ ’ਤੇ ਵੇਚਣ ਸਣੇ ਭ੍ਰਿਸ਼ਟਾਚਾਰ ਦੇ ਹੋਰ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।
ਹਾਸਲ ਜਾਣਕਾਰੀ ਮੁਤਾਬਕ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਸਮੇਂ ਉਦਯੋਗ ਮੰਤਰੀ ਰਹੇ ਤੇ ਹੁਣ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ ਦਿੰਦਿਆਂ ਉਸ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ।
ਇਲਜ਼ਾਮ ਹਨ ਕਿ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦੇ ਕੇਸਾਂ ’ਚੋਂ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਭਾਜਪਾ ਆਗੂ ਨੇ ਕੁਝ ਦਿਨ ਪਹਿਲਾਂ ਵਿਜੀਲੈਂਸ ਬਿਊਰੋ ਦੇ ਏਆਈਜੀ ਤੇ ਜਾਂਚ ਅਧਿਕਾਰੀ ਮਨਮੋਹਨ ਕੁਮਾਰ ਨੂੰ ਇੱਕ ਕਰੋੜ ਰੁਪਏ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ ਸੀ ਤੇ ਪਹਿਲੀ ਕਿਸ਼ਤ ਵਜੋਂ 50 ਲੱਖ ਰੁਪਏ ਰਿਸ਼ਵਤ ਦੇਣ ਸਮੇਂ ਵਿਜੀਲੈਂਸ ਨੇ ਬੀਤੀ 15 ਅਕਤੂਬਰ ਨੂੰ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਸੀ
ਸ ਸਬੰਧੀ ਵਿਜੀਲੈਂਸ ਬਿਊਰੋ (ਉਡਣ ਦਸਤਾ-1) ਦੇ ਏਆਈਜੀ ਮਨਮੋਹਨ ਕੁਮਾਰ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਸਮੇਂ ਉਹ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹਨ।