Ludhiana ਦੀ ਦੁੱਗਰੀ ਨਹਿਰ ਚੋਂ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ, ਜਥੇਬੰਦੀਆਂ ਨੇ ਕਿਹਾ ਹੋਈ ਬੇਅਦਬੀ

Continues below advertisement

Ludhiana ਦੀ ਦੁੱਗਰੀ ਨਹਿਰ ਚੋਂ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ, ਜਥੇਬੰਦੀਆਂ ਨੇ ਕਿਹਾ ਹੋਈ ਬੇਅਦਬੀ

#ludhiana #dugririver #srigurugranthsahibji

ਲੁਧਿਆਣਾ 'ਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ 
ਦੁੱਗਰੀ ਨਹਿਰ ਚੋਂ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ

 

ਤਸਵੀਰਾਂ ਸਾਹਮਣੇ ਆਈਆਂ ਹਨ ਲੁਧਿਆਣਾ ਤੋਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਮਿਲਣ ਕਾਰਨ ਇਲਾਕੇ 'ਚ ਸਥਿਤੀ ਤਣਾਅਪੂਰਨ ਹੋ ਗਈ ਹੈ। ਇਸ ਸੰਬੰਧੀ ਸੂਚਨਾ ਮਿਲਣ 'ਤੇ ਸਿੱਖ ਜਥੇਬੰਦੀਆਂ ਵੱਲੋਂ ਨਹਿਰ 'ਚ ਪਏ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਇਕੱਠਾ ਕਰਕੇ ਪੁਲਸ ਨੂੰ ਸੂਚਿਤ ਕੀਤਾ ਗਿਆ। 

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਆਪਸੀ ਮਾਹੌਲ ਖਰਾਬ ਕਰਨ ਲਈ ਅਜਿਹਾ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਦੁਗਰੀ ਨਹਿਰ ਵਿੱਚ ਖਿੱਲਰੇ ਹੋਏ ਦੇਖੇ ਗਏ ਹਨ | ਜਥੇਬੰਦੀਆਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।

ਓਧਰ ਦੂਜੇ ਪਾਸੇ ਇਸ ਦੀ ਜਾਣਕਾਰੀ ਮਿਲਦੇ ਹੀ ਮੌਕੇ ਤੇ ਪਹੁੰਚੇ ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਜਿਸ ਦੇ ਅਧਾਰ ਤੇ ਉਹ ਮੌਕੇ ਤੇ ਪਹੁੰਚੇ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਕੋਈ ਵੀ ਬੇਅਦਬੀ ਵਾਲੀ ਘਟਨਾ ਸਾਹਮਣੇ ਨਹੀਂ ਆਈ ਹੈ

Continues below advertisement

JOIN US ON

Telegram