Ludhiana News : ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ, ਹਲਵਾਰਾ ਏਅਰਪੋਰਟ ਦਾ ਕੰਮ ਸ਼ੁਰੂ, 50 ਕਰੋੜ ਰੁਪਏ ਦੀ ਰਾਸ਼ੀ ਜਾਰੀ
ABP Sanjha
Updated at:
23 Nov 2022 02:10 PM (IST)
Download ABP Live App and Watch All Latest Videos
View In AppLudhiana News : ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ, ਹਲਵਾਰਾ ਏਅਰਪੋਰਟ ਦਾ ਕੰਮ ਸ਼ੁਰੂ, 50 ਕਰੋੜ ਰੁਪਏ ਦੀ ਰਾਸ਼ੀ ਜਾਰੀ
#ludhiana #halwaraairport #abpsanjha
Ludhiana News : ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਵੱਲੋਂ ਹਲਵਾਰਾ ਏਅਰਪੋਰਟ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਲਈ 50 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਦਿਨ ਪਹਿਲਾਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਜਲਦ ਹੀ ਪੰਜਾਬ ਨੂੰ ਨਵਾਂ ਏੇਅਰਪੋਰਟ ਮਿਲਣ ਜਾ ਰਿਹਾ ਹੈ।
ਤਾਜ਼ਾ ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਵੱਲੋਂ ਹਲਵਾਰਾ ਏਅਰਪੋਰਟ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਲਈ ਕਾਨੂੰਨ ਅਨੁਸਾਰ 50 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ। ਇਹ ਕੰਮ ਫ਼ਿਰ ਤੋਂ ਪੀਡਬਲਿਊ.ਡੀ ਵਿਭਾਗ ਵੱਲੋਂ ਪੁਰਾਣੇ ਡਿਜ਼ਾਇਨ ਮੁਤਾਬਕ ਹੀ ਕਰਵਾਇਆ ਜਾ ਰਿਹਾ ਹੈ। ਦੱਸ ਦਈਏ ਕਿ ਪਹਿਲਾਂ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨਾਲ ਇਸ ਮੁੱਦੇ ਨੂੰ ਲੈ ਕੇ ਕੁਝ ਵਿਵਾਦ ਹੋ ਗਿਆ ਸੀ ਜਿਸ ਕਰਕੇ ਏਅਰਪੋਰਟ ਬਣਾਉਣ ਦਾ ਇਹ ਕੰਮ ਪਹਿਲਾਂ ਲਟਕ ਗਿਆ ਸੀ।