Gangster Lawrence Bishnoi : ਹੁਣ NIA ਦੇ ਹਵਾਲੇ ਲਾਰੈਂਸ

Continues below advertisement

Gangster Lawrence Bishnoi : ਹੁਣ NIA ਦੇ ਹਵਾਲੇ ਲਾਰੈਂਸ 

#lawrenceonremand #gangster #Lawrencebishnoi #UAPA

Gangster Lawrence Bishnoi : ਸਿੱਧੂ ਮੂਸੇਵਾਲਾ ਕਤਲ ਕਾਂਡ ਅਤੇ ਸਲਮਾਨ ਖਾਨ ਨੂੰ ਧਮਕੀਆਂ ਦੇਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ। ਜਾਣਕਾਰੀ ਮੁਤਾਬਕ ਹੁਣ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਉਸ ਨੂੰ ਹਿਰਾਸਤ 'ਚ ਲੈਣ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਨੇ ਦਿੱਤੀ ਹੈ। ਪੁਲਿਸ ਨੇ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਦੇ ਖਿਲਾਫ ਦਰਜ ਕੀਤੇ ਗਏ ਕੇਸ ਵਿੱਚ NIA ਦੁਆਰਾ ਉਸਨੂੰ ਹਿਰਾਸਤ ਵਿੱਚ ਲਿਆ ਜਾਵੇਗਾ। ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ, “ਉਹ ਇਸ ਸਮੇਂ ਹੋਰ ਮਾਮਲਿਆਂ ਵਿੱਚ ਸੂਬੇ ਦੀ ਬਠਿੰਡਾ ਜੇਲ੍ਹ ਵਿੱਚ ਬੰਦ ਹੈ।  ਇਸ ਸਾਲ ਜੂਨ ਵਿੱਚ ਪੰਜਾਬ ਪੁਲਿਸ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁੱਛਗਿੱਛ ਲਈ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਇੱਥੇ ਲਿਆਈ ਸੀ। ਕੀ ਹੈ ਪੂਰਾ ਮਾਮਲਾ? ਅਸਲ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ 'ਤੇ ਕਤਲ, ਫਿਰੌਤੀ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ। ਹਾਲ ਹੀ 'ਚ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦਾ ਵੀ ਕਤਲ ਵੀ ਬਿਸ਼ਨੋਈ ਦੇ ਇਸ਼ਾਰੇ 'ਤੇ ਹੋਇਆ ਸੀ। ਜਿਸ ਤੋਂ ਬਾਅਦ ਉਸ ਨੂੰ ਦਿੱਲੀ ਤੋਂ ਪੰਜਾਬ ਸਿਫਟ ਕੀਤਾ ਗਿਆ। ਪੰਜਾਬ ਪੁਲਿਸ ਇਸ ਮਾਮਲੇ ਵਿੱਚ ਉਸ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ NIA ਨੇ ਵੀ ਗੈਂਗਸਟਰ ਬਿਸ਼ਨੋਈ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਹ ਟੈਰਰ ਫੰਡਿੰਗ ਦਾ ਮਾਮਲਾ ਹੈ। ਹਾਲ ਹੀ 'ਚ NIA ਨੇ ਅੱਤਵਾਦੀ ਫੰਡਿੰਗ ਮਾਮਲੇ 'ਚ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਕਰੀਬੀ ਅਨਿਲ ਛਿੱਪੀ ਅਤੇ ਰਾਜੂ ਬਸੌਦੀ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਦੋਵਾਂ ਤੋਂ ਪੁੱਛਗਿੱਛ ਤੋਂ ਬਾਅਦ ਹੁਣ ਲਾਰੈਂਸ ਬਿਸ਼ਨੋਈ ਨੂੰ ਹਿਰਾਸਤ 'ਚ ਲਿਆ ਜਾ ਰਿਹਾ ਹੈ। ਹਿਰਾਸਤ 'ਚ ਲੈਣ ਤੋਂ ਬਾਅਦ NIA ਬਿਸ਼ਨੋਈ ਤੋਂ ਅੱਤਵਾਦੀ ਫੰਡਿੰਗ ਨਾਲ ਜੁੜੇ ਸਾਰੇ ਸਵਾਲ ਵੀ ਪੁੱਛ ਸਕਦੀ ਹੈ। ਹਾਲ ਹੀ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀ ਬਿਸ਼ਨੋਈ ਬਾਰੇ ਖੁਲਾਸਾ ਕੀਤਾ ਸੀ। ਜਿਸ 'ਚ ਦੱਸਿਆ ਗਿਆ ਸੀ ਕਿ ਬਿਸ਼ਨੋਈ ਅਤੇ ਉਸ ਦਾ ਗੈਂਗ ਜੇਲ 'ਚ ਅੱਤਵਾਦੀ ਸੰਗਠਨ ਇੰਡੀਅਨ ਮੁਜਾਹਿਦੀਨ ਦੇ ਮੋਬਾਇਲਾਂ ਦੀ ਵਰਤੋਂ ਕਰਦੇ ਰਹੇ ਹਨ। ਇਸ ਮਾਮਲੇ ਦੀ ਵੀ ਜਾਂਚ ਚੱਲ ਰਹੀ ਹੈ। ਫਿਲਹਾਲ ਬਿਸ਼ਨੋਈ ਕਈ ਗੰਭੀਰ ਮਾਮਲਿਆਂ ਨੂੰ ਲੈ ਕੇ ਜਾਂਚ ਏਜੰਸੀਆਂ ਦੇ ਰਡਾਰ 'ਤੇ ਹੈ।

Continues below advertisement

JOIN US ON

Telegram