Punjab News: ਮਜੀਠੀਆ ਕੱਢ ਲਿਆਇਆ CM ਭਗਵੰਤ ਮਾਨ ਦੀ ਹਥਿਆਰ ਵਾਲੀ ਫ਼ੋਟੋ, ਕਿਹਾ, CM ਮਾਨ ਖਿਲਾਫ਼ ਵੀ ਦਰਜ ਹੋਵੇਗਾ ਕੇਸ?
Download ABP Live App and Watch All Latest Videos
View In AppPunjab News: ਮਜੀਠੀਆ ਕੱਢ ਲਿਆਇਆ CM ਭਗਵੰਤ ਮਾਨ ਦੀ ਹਥਿਆਰ ਵਾਲੀ ਫ਼ੋਟੋ, ਕਿਹਾ, CM ਮਾਨ ਖਿਲਾਫ਼ ਵੀ ਦਰਜ ਹੋਵੇਗਾ ਕੇਸ?
#bikrammajithia #gunculture #Punjabpolice #bhagwantmann
Punjab News: ਪੰਜਾਬ 'ਚ ਗੰਨ ਕਲਚਰ ਖ਼ਿਲਾਫ਼ ਸਖ਼ਤੀ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਹਥਿਆਰਾਂ ਨਾਲ ਫੋਟੋ ਸਾਹਮਣੇ ਆਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਫੋਟੋ ਸ਼ੇਅਰ ਕਰਦਿਆਂ ਸਵਾਲ ਕੀਤਾ ਹੈ ਕਿ ਕੀ ਹੁਣ CM ਮਾਨ ਖਿਲਾਫ਼ ਵੀ ਕੇਸ ਦਰਜ ਹੋਵੇਗਾ?
ਦਰਅਸਲ ਅੰਮ੍ਰਿਤਸਰ ਵਿੱਚ 10 ਸਾਲ ਦੇ ਬੱਚੇ ’ਤੇ ਹੋਈ ਐਫਆਈਆਰ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਨੇ ਟਵਿੱਟਰ 'ਤੇ ਸੀਐਮ ਭਗਵੰਤ ਮਾਨ ਦੀ ਹਥਿਆਰ ਫੜੇ ਹੋਏ ਦੀ ਤਸਵੀਰ ਟਵੀਟ ਕੀਤੀ ਹੈ। ਉਨ੍ਹਾਂ ਨੇ ਤਸਵੀਰ ਨਾਲ ਤੰਜ ਕੱਸਦੇ ਹੋਏ ਕੁਝ ਲਾਈਨਾਂ ਵੀ ਲਿਖੀਆਂ ਹਨ।
ਬਿਕਰਮ ਮਜੀਠੀਆ ਨੇ CM ਭਗਵੰਤ ਮਾਨ ਦੀ ਬਹੁਤ ਪੁਰਾਣੀ ਤਸਵੀਰ ਟਵੀਟ ਕੀਤੀ ਹੈ। ਤਸਵੀਰ ਵਿੱਚ ਭਗਵੰਤ ਮਾਨ ਦੁਨਾਲੀ ਫੜ ਕੇ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ। ਟਵੀਟ 'ਚ ਮਜੀਠੀਆ ਨੇ ਸੀਐਮ ਮਾਨ 'ਤੇ ਤੰਜ ਕੱਸਦੇ ਹੋਏ ਲਿਖਿਆ ਕਿ ਮਿੱਤਰਾਂ ਨੂੰ ਸੌਂਕ ਹਥਿਆਰਾਂ ਦਾ ਪਰ ਪਰਚੇ ਬੱਚਿਆਂ 'ਤੇ ਹੋ ਰਹੇ ਹਨ। ਉਨ੍ਹਾਂ ਨੇ ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਟੈਗ ਕੀਤਾ ਹੈ।