Lakhimpur Khiri Case : ਕੇਂਦਰੀ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਣੇ 14 ਮੁਲਜ਼ਮਾਂ ਖਿਲਾਫ ਚਾਰਜਸ਼ੀਟ ਦਾਇਰ
Lakhimpur Khiri Case : ਕੇਂਦਰੀ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਣੇ 14 ਮੁਲਜ਼ਮਾਂ ਖਿਲਾਫ ਚਾਰਜਸ਼ੀਟ ਦਾਇਰ
#lakhimpurkhiri #farmerdeath #farmerprotest #ashishmishra #abpsanjha
ਲਖੀਮਪੁਰ ਖੀਰੀ ਕਾਂਡ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਅਦਲਾਤ ਨੇ ਮੁਲਜ਼ਮ ਮੰਨਿਆ ਹੈ। ਅਕਤੂਬਰ 2021 ਵਿੱਚ ਤਿਕੋਨੀਆ ਵਿੱਚ ਹਿੰਸਾ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਲਖੀਮਪੁਰ ਖੀਰੀ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ।
ਜ਼ਿਲ੍ਹਾ ਸਰਕਾਰ ਦੇ ਵਕੀਲ ਅਰਵਿੰਦ ਤ੍ਰਿਪਾਠੀ ਨੇ ਪੀਟੀਆਈ ਨੂੰ ਦੱਸਿਆ ਕਿ ਵਧੀਕ ਜ਼ਿਲ੍ਹਾ ਜੱਜ ਸੁਨੀਲ ਕੁਮਾਰ ਵਰਮਾ ਦੀ ਅਦਾਲਤ ਵਿੱਚ ਤਿਕੋਨੀਆ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ ਹਨ।






















