Gangster lawrence Bishnoi ਨੂੰ ਮੁਕਤਸਰ ਦੀ ਅਦਾਲਤ ਨੇ 6 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
Gangster lawrence Bishnoi ਨੂੰ ਮੁਕਤਸਰ ਦੀ ਅਦਾਲਤ ਨੇ 6 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
#lawrencebishnoi #gangster #mukatsar #abpsanjha
Sri Muktsar Sahib : (ਅਸ਼ਫਾਕ ਢੁੱਡੀ) ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਹੈ। ਜਿੱਥੇ ਮਾਨਯੋਗ ਸੀਜੇਐਮ ਵੱਲੋਂ 6 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ। ਲਾਰੈਂਸ ਬਿਸ਼ਨੋਈ ਉਤੇ ਮੁਕਤਸਰ ਵਿਚ ਸਾਲ 2021 ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਮੁਕਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ 14 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ।
ਰਾਤ ਕਰੀਬ 1.30 ਵਜੇ ਮੁਕਤਸਰ ਪੁਲਿਸ ਦਿਲੀ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਪਹੁੰਚੀ ਸੀ। ਥਾਣਾ ਸਿਟੀ ਮੁਕਤਸਰ ਵਿਖੇ ਐਫ.ਆਈ.ਆਰ 67 ਨੰਬਰ ਵਿਚ ਲਾਰੈਂਸ ਬਿਸ਼ਨੋਈ ਨੂੰ ਨਾਮਜਦ ਕੀਤਾ ਗਿਆ ਹੈ। ਮੁਕਤਸਰ ਦੇ ਰਹਿਣ ਵਾਲੇ ਇਕ ਵਿਅਕਤੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ 30 ਲੱਖ ਰੁਪਏ ਦੀ ਫਿਰੋਤੀ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ ਵਿਚ ਲਾਰੈਂਸ ਤੋਂ ਹੁਣ ਮੁਕਤਸਰ ਪੁਲਿਸ ਪੁਛਗਿਛ ਕਰੇਗੀ। ਲਾਰੈਂਸ ਬਿਸ਼ਨੋਈ ਨੂੰ ਖਰੜ ਲਿਜਾਇਆ ਜਏਗਾ ਅਤੇ ਰਿਮਾਂਡ ਖਤਮ ਹੋਣ 'ਤੇ ਦੋਬਾਰਾ ਅਦਾਲਤ ਵਿਚ ਪੇਸ਼ ਕੀਤਾ ਜਾਏਗਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਠਿੰਡਾ ਜੇਲ੍ਹ ਵਿੱਚ ਬੰਦ ਲਾਰੈਂਸ ਨੂੰ ਐੱਨਆਈਏ ਆਪਣੇ ਨਾਲ ਦਿੱਲੀ ਲੈ ਗਈ ਸੀ। ਵਿਸ਼ੇਸ਼ NIA ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨਾਂ ਲਈ NIA ਹਿਰਾਸਤ 'ਚ ਭੇਜ ਦਿੱਤਾ ਸੀ। NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ 12 ਦਿਨਾਂ ਦਾ ਰਿਮਾਂਡ ਮੰਗਿਆ ਸੀ। NIA ਨੇ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਦੇ ਤਾਰ ਵਿਦੇਸ਼ ਨਾਲ ਜੁੜੇ ਹਨ। ਅਦਾਲਤ ਨੇ ਪੁੱਛਿਆ ਕਿ ਤੁਹਾਡਾ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਕੀ ਸਬੰਧ ਹੈ।