Kolkatta ਦੀਆਂ ਗੁਰਦੁਆਰਾ ਕਮੇਟੀਆਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਚਾਲਾਂ ਵਿਰੁੱਧ ਮਤਾ ਪਾਸ, ਕਿਹਾ-ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨਾ ਕੌਮ ਨੂੰ ਕਮਜ਼ੋਰ ਕਰਨ ਬਰਾਬਰ
Kolkatta ਦੀਆਂ ਗੁਰਦੁਆਰਾ ਕਮੇਟੀਆਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਚਾਲਾਂ ਵਿਰੁੱਧ ਮਤਾ ਪਾਸ, ਕਿਹਾ-ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨਾ ਕੌਮ ਨੂੰ ਕਮਜ਼ੋਰ ਕਰਨ ਬਰਾਬਰ
#abpsanjha #shromanigurudwaraparbandhakcommittee #Sgpc #amritsar
SGPC News: ਕਲਕੱਤਾ ਦੀਆਂ ਸਮੂਹ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਵਾਲੀਆਂ ਚਾਲਾਂ ਵਿਰੁੱਧ ਮਤਾ ਪਾਸ ਕਰਦਿਆਂ ਸੁਪਰੀਮ ਸਿੱਖ ਸੰਸਥਾ ਨਾਲ ਹਰ ਪੱਧਰ 'ਤੇ ਖੜਨ ਦੀ ਵਚਨਬੱਧਤਾ ਪ੍ਰਗਟਾਈ ਹੈ।
ਇਹ ਮਤਾ ਕਲਕੱਤਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਪਾਸ ਕੀਤਾ ਗਿਆ ਜਿਸ ਨੂੰ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ।
ਇਸ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਅੰਤ੍ਰਿਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਮਜ਼ਬੂਤੀ ਲਈ ਵਿਸ਼ੇਸ਼ ਮਤੇ ਵਾਸਤੇ ਕਲਕੱਤਾ ਦੇ ਸਿੱਖ ਆਗੂਆਂ ਦਾ ਧੰਨਵਾਦ ਕੀਤਾ।
ਸਮਾਗਮ ਦੌਰਾਨ ਸਮੂਹ ਗੁਰਦਵਾਰਾ ਕਮੇਟੀਆਂ ਵੱਲੋਂ ਪਾਸ ਕੀਤੇ ਮਤੇ ਵਿੱਚ ਆਖਿਆ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਰਬ ਉਚ ਸੰਸਥਾ ਹੈ ਜਿਸ ਦੀ ਮਜ਼ਬੂਤੀ ਲਈ ਕਲਕੱਤਾ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਚਨਬੱਧ ਹਨ। ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨਾ ਕੌਮ ਨੂੰ ਕਮਜ਼ੋਰ ਕਰਨਾ ਹੈ। ਇਸ ਲਈ ਕਲਕੱਤਾ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਸ਼੍ਰੋਮਣੀ ਕਮੇਟੀ ਦੇ ਨਾਲ ਹਨ।