CM Bhagwant Mann Big announcement : Hoshiarpur Tanda Road 'ਤੇ ਬਣਿਆ ਲਾਚੋਵਾਲ ਟੋਲ ਪਲਾਜ਼ਾ ਬੰਦ
CM Bhagwant Mann Big announcement : Hoshiarpur Tanda Road 'ਤੇ ਬਣਿਆ ਲਾਚੋਵਾਲ ਟੋਲ ਪਲਾਜ਼ਾ ਬੰਦ
#bhagwantmann #hoshiarpur #tollplaza #abplive
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਭਵਾਨੀਗੜ੍ਹ ਤੋਂ ਕੋਟ ਸ਼ਮੀਰ ਰੋਡ 'ਤੇ ਲੱਗਣ ਵਾਲੇ ਤਿੰਨ ਟੋਲ ਪਲਾਜ਼ੇ ਨਹੀਂ ਲੱਗਣ ਦੇਵੇਗੀ। ਉਨ੍ਹਾਂ ਕਿਹਾ ਕਿ ਬਿਨਾਂ ਸੜਕਾਂ ਬਣਾਏ ਹੀ ਟੋਲ ਪਲਾਜ਼ੇ ਲਗਾਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ।
ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਸਾਰੇ ਟੋਲ ਪਲਾਜ਼ਾ 'ਤੇ ਮਿਆਦ ਦੀ ਆਖਰੀ ਤਾਰੀਖ ਲਿਖਣੀ ਲਾਜ਼ਮੀ ਹੋਵੇਗੀ। ਪੰਜਾਬ ਦੇ ਲੋਕਾਂ ਦੇ ਪੈਸੇ ਦੀ ਬਰਬਾਦੀ ਨਹੀਂ ਹੋਣ ਦੇਵਾਂਗੇ। ਪੰਜਾਬ ਦੇ ਉਜਾੜੇ ਦਾ ਹਿਸਾਬ ਕੈਪਟਨ-ਬਾਦਲਾਂ ਤੋਂ ਲੈ ਕੇ ਹੀ ਰਹਾਂਗੇ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਤੇ ਵੱਡੇ ਪੰਜਾਬ ਹਿਤੈਸ਼ੀ ਲੀਡਰਾਂ ਦੀ ਮਿਲੀਭੁਗਤ ਨਾਲ ਪੰਜਾਬ ਦੇ ਲੋਕਾਂ ਦੀਆ ਜੇਬਾਂ 'ਤੇ ਡਾਕਾ ਪੈਂਦਾ ਰਿਹਾ ਹੈ। ਸਰਕਾਰੀ ਖਾਤਿਆਂ ਦੀ ਥਾਂ ਪ੍ਰਾਈਵੇਟ ਖਾਤਿਆਂ ਵਿੱਚ ਪੈਸੇ ਜਾਂਦੇ ਰਹੇ। ਸਾਡੀ ਸਰਕਾਰ ਇਸ ਦੀ ਪੂਰੀ ਪੜਤਾਲ ਕਰੇਗੀ ਟੋਲ ਕੰਪਨੀ 'ਤੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਦਾ ਲਾਚੋਵਾਲ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਟਾਂਡਾ ਰੋਡ ’ਤੇ ਬਣਿਆ ਲਾਚੋਵਾਲ ਟੋਲ ਪਲਾਜ਼ੇ ਦੀ ਮਿਆਦ ਖ਼ਤਮ ਹੋ ਗਈ ਹੈ। ਟੋਲ ਪਲਾਜ਼ਾ ਬੰਦ ਹੋਣ ਕਾਰਨ ਹੁਸ਼ਿਆਰਪੁਰ ਤੋਂ ਟਾਂਡਾ ਜਾਣ ਵਾਲੇ ਲੋਕਾਂ ਨੂੰ ਟੋਲ ਫੀਸ ਨਹੀਂ ਦੇਣੀ ਪਵੇਗੀ। ਇਹ ਸੜਕ ਹੁਸ਼ਿਆਰਪੁਰ ਤੋਂ ਟਾਂਡਾ ਨੂੰ ਜਾਂਦੀ ਹੈ। ਅੱਗੇ ਇਹ ਸੜਕ ਅੰਮ੍ਰਿਤਸਰ ਨੂੰ ਜਾਂਦੀ ਹੈ।