(Source: ECI/ABP News)
Punjab Weather Update: ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਠੰਡ ਵਧੀ, ਕੰਮ ਕਾਜ ਹੋ ਰਿਹਾ ਠੱਪ,ਲੋਕ ਬੇਹੱਦ ਪ੍ਰੇਸ਼ਾਨ
Punjab Weather Update: ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਠੰਡ ਵਧੀ, ਕੰਮ ਕਾਜ ਹੋ ਰਿਹਾ ਠੱਪ,ਲੋਕ ਬੇਹੱਦ ਪ੍ਰੇਸ਼ਾਨ
#Punjab #haryana #chandigarh #weather #fog #abpsanjha
ਉੱਤਰੀ ਭਾਰਤ 'ਚ ਅਗਲੇ ਤਿੰਨ ਦਿਨ ਵਧੇਗੀ ਠੰਡ ਜਾਰੀ ਰਹਿ ਸਕਦੀ ਸੀਤ ਲਹਿਰ ਮੌਸਮ ਵਿਭਾਗ ਨੇ ਦਿੱਤੀ ਇਹ ਚੇਤਾਵਨੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰੀ ਭਾਰਤ 'ਚ ਅਗਲੇ ਤਿੰਨ ਦਿਨਾਂ ਤੱਕ ਸੀਤ ਲਹਿਰ ਜਾਰੀ ਰਹਿ ਸਕਦੀ, ਮੌਸਮ ਵਿਭਾਗ ਨੇ ਦਿੱਤੀ ਇਹ ਚੇਤਾਵਨੀ ਦਾਸ ਦਈਏ ਕਿ ਭਾਰਤ ਦੇ ਉੱਤਰੀ ਹਿੱਸਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਠੰਢ ਕਾਰਨ ਕਾਂਬਾ ਵਧ ਗਿਆ ਹੈ। ਅੱਜ ਸਵੇਰ ਤੋਂ ਹੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ 'ਤੇ ਸੰਘਣੀ ਧੁੰਦ ਛਾਈ ਹੋਈ ਹੈ |ਰਾਜਧਾਨੀ ਦਿੱਲੀ ਅਤੇ ਐਨਸੀਆਰ ਵਿੱਚ ਵੀ ਠੰਡ ਵਧ ਗਈ ਹੈ। ਉਥੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਸੀਤ ਲਹਿਰ ਅਤੇ ਧੁੰਦ ਦੀ ਚੇਤਾਵਨੀ ਦਿੱਤੀ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼, ਦਿੱਲੀ, ਬਿਹਾਰ, ਪੱਛਮੀ ਬੰਗਾਲ ਅਤੇ ਸਿੱਕਮ, ਉੜੀਸਾ, ਅਸਾਮ ਅਤੇ ਤ੍ਰਿਪੁਰਾ ਵਿੱਚ ਹੋਰ ਧੁੰਦ ਪੈਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ 25 ਅਤੇ 26 ਦਸੰਬਰ ਨੂੰ ਦਿਨ ਅਤੇ ਰਾਤ ਦੇ ਸਮੇਂ ਧੁੰਦ ਵਿੱਚ ਕਮੀ ਆਵੇਗੀ। ਭਾਰਤੀ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਅਲੱਗ-ਥਲੱਗ ਹਿੱਸਿਆਂ, ਚੰਡੀਗੜ੍ਹ ਅਤੇ ਦਿੱਲੀ ਵਿੱਚ ਸੀਤ ਲਹਿਰ ਦੇ ਹਾਲਾਤ ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਬਹੁਤ ਜ਼ਿਆਦਾ ਠੰਡੇ ਦਿਨ ਰਹਿਣ ਦੀ ਸੰਭਾਵਨਾ ਹੈ।
![ਕਿਸਾਨ ਆਗੂ ਬਲਦੇਵ ਸਿਰਸਾ ਨੂੰ ਆਇਆ Heart Attack!](https://feeds.abplive.com/onecms/images/uploaded-images/2025/02/12/b7e5f75db4e414436df1ec9d24d449a51739362050023370_original.jpg?impolicy=abp_cdn&imwidth=470)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)