Latifpura -ਲਤੀਫਪੁਰਾ 'ਚੋਂ ਉਜਾੜੇ ਲੋਕਾਂ ਨੇ ਕੀਤਾ ਵੱਡਾ ਐਲਾਨ | Jalandhar News
Latifpura -ਲਤੀਫਪੁਰਾ 'ਚੋਂ ਉਜਾੜੇ ਲੋਕਾਂ ਨੇ ਕੀਤਾ ਵੱਡਾ ਐਲਾਨ | Jalandhar News
#jalandhar #Latifpura #abpsanjha
ਜਲੰਧਰ ਦੇ ਲਤੀਫਪੁਰਾ ਵਿੱਚ ਲੋਕਾਂ ਦੇ ਘਰ ਢਾਹੁਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਉਜੜੇ ਲੋਕਾਂ ਨੇ ਸਰਕਾਰ ਵੱਲੋਂ ਫਲੈਟ ਦੇਣ ਦੀ ਪੇਸ਼ਕਸ਼ ਠੁਕਰਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਵੱਲੋਂ ਉਸੇ ਥਾਂ ਵੱਸਣ ਦਾ ਐਲਾਨ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪ੍ਰਸ਼ਾਸਨ ਅਜੇ ਮੰਗ ਮੰਨਣ ਦੇ ਰੌਂਅ ਵਿੱਚ ਨਹੀਂ ਹੈ।
ਇਸ ਲਈ ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਵੱਲੋਂ 1 ਜਨਵਰੀ ਨੂੰ ਪੀਏਪੀ ਚੌਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀਆਂ ਤੇ ਪੀੜਤ ਲੋਕਾਂ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਸੰਕਲਪ ਲਿਆ ਕਿ ਉਜਾੜੇ ਵਾਲੀ ਥਾਂ ਉੱਤੇ ਹੀ ਲਤੀਫਪੁਰਾ ਦਾ ਮੁੜ ਵਸੇਬਾ ਕਰਵਾਉਣ, ਪੀੜਤ ਲੋਕਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿਵਾਉਣ ਤੇ ਵਧੀਕੀ ਕਰਨ ਵਾਲੇ ਡੀਸੀਪੀ ਤੇਜਾ ਖ਼ਿਲਾਫ਼ ਕਾਰਵਾਈ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਦੀ ਅਗਵਾਈ ਹੇਠ ਕੀਤੇ ਜਾ ਰਹੇ ਇਸ ਜਾਮ ਵਿੱਚ ਹੋਰਨਾਂ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...