ਪੜਚੋਲ ਕਰੋ
ਮਹਿਲਾਵਾਂ ਨੂੰ ਜ਼ਰੂਰ ਦਵਾਂਗੇ 1000-1000 ਰੁਪਏ
ਏਬੀਪੀ ਸਾਂਝਾ' ਦੇ ਵਿਸ਼ੇਸ਼ ਪ੍ਰੋਗਰਾਮ 'ਨੂਰ ਪੰਜਾਬ ਦਾ' ਵਿੱਚ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕ੍ਰਿਕਟ ਖਿਡਾਰੀ ਅਰਸ਼ਦੀਪ ਸਿੰਘ ਨੂੰ ਟ੍ਰੋਲ ਕਰਨਾ ਮੰਦਭਾਗਾ ਸੀ। ਉਨ੍ਹਾਂ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਨਾਲ ਜੁੜਣ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਮਜ਼ਬੂਰੀ ਵੱਸ ਬਾਹਰ ਨਾ ਜਾਵੇ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਟਾਟਾ ਨੇ 26 ਕਰੋੜ ਰੁਪਏ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਇੰਡਸਟਰੀ ਤੋਂ ਹਿੱਸਾ ਮੰਗਦੀਆਂ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 25 ਹਜ਼ਾਰ ਨੌਕਰੀਆਂ ਕੱਢੀਆਂ ਹਨ। ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਨੂੰ 'ਆਮ ਆਦਮੀ ਪਾਰਟੀ' ਦੀ ਸਰਕਾਰ ਨੇ ਪੱਕਾ ਕੀਤਾ ਹੈ।
ਹੋਰ ਵੇਖੋ





















