Tarantaran Police | 'ਫ਼ਰੀਦਕੋਟ ਜੇਲ੍ਹ 'ਚ ਹੋਇਆ ਤਸਕਰਾਂ ਦੇ ਮੇਲ - ਮਿਲ ਕੇ ਖੇਡਣ ਲੱਗੇ ਗੰਦੀ ਖੇਡ'

Continues below advertisement

Tarantaran Police | 'ਫ਼ਰੀਦਕੋਟ ਜੇਲ੍ਹ 'ਚ ਹੋਇਆ ਤਸਕਰਾਂ ਦੇ ਮੇਲ - ਮਿਲ ਕੇ ਖੇਡਣ ਲੱਗੇ ਗੰਦੀ ਖੇਡ'

ਹਥਿਆਰ ਤੇ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼
ਪਾਕਿਸਤਾਨ ਨਾਲ ਜੁੜੇ ਗਿਰੋਹ ਦੇ ਤਾਰ 
ਭਾਰੀ ਅਸਲੇ ਸਮੇਤ ਦੋ ਕਾਬੂ
4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਬਰਾਮਦ 

ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 
ਪਾਕਿਸਤਾਨ ਅਧਾਰਿਤ ਹਥਿਆਰ ਤੇ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ |
ਪੁਲਿਸ ਨੇ ਗਿਰੋਹ ਦੇ ਦੋ ਕਾਰਕੁਨਾਂ ਨੂੰ ਤਰਨਤਾਰਨ ਦੇ ਸ਼ੇਰੋਂ ਖੇਤਰ ਵਿੱਚੋਂ ਗ੍ਰਿਫ਼ਤਾਰ ਕੀਤਾ ਹੈ |
ਮੁਲਜ਼ਮਾਂ ਦੀ ਪਹਿਚਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਜੰਡਿਆਲਾ ਗੁਰੂ ਅਤੇ ਲਵਪ੍ਰੀਤ ਸਿੰਘ ਵਾਸੀ ਬਾਸਰਕੇ, ਖਾਲੜਾ ਵਜੋਂ ਹੋਈ ਹੈ।
ਜਿਨ੍ਹਾਂ ਕੋਲੋਂ ਚਾਰ ਆਧੁਨਿਕ ਗਲਾਕ-19 ਪਿਸਤੌਲਾਂ ਸਮਤੇ ਚਾਰ ਮੈਗਜ਼ੀਨਾਂ ਅਤੇ ਸੱਤ ਜਿੰਦਾ ਕਾਰਤੂਸ ਬਰਾਮਦ ਹੋਏ ਹਨ 
ਇੰਨਾ ਹੀ ਨਹੀਂ ਮੁਲਜ਼ਮਾਂ ਕੋਲੋਂ 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਵੀ ਬਰਾਮਦ ਕੀਤੀ ਗਈ ਹੈ।
ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਕੇਸ ਦਰਜ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫਰੀਦਕੋਟ ਜੇਲ 'ਚ ਕੈਦ ਦੌਰਾਨ ਹਰਪ੍ਰੀਤ ਹੈਪੀ ਕੁਝ ਤਸਕਰਾਂ ਦੇ ਸੰਪਰਕ ਵਿੱਚ ਆਇਆ ਸੀ 
ਅਤੇ ਇਨ੍ਹਾਂ ਨੇ ਉਸ ਦੀ ਜਾਣ-ਪਛਾਣ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਨਾਲ ਕਰਵਾਈ ਸੀ।
ਐਸਐਸਪੀ ਤਰਨਤਾਰਨ ਗੌਰਵ ਤੂਰਾ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਹਰਪ੍ਰੀਤ ਹੈਪੀ ਨੇ ਹਥਿਆਰਾਂ ਦੀਆਂ ਕਈ ਖੇਪਾਂ ਅਪਰਾਧਿਕ ਤੱਤਾਂ ਤੱਕ ਪਹੁੰਚਾਈਆਂ ਸਨ।ਤੇ ਹੁਣ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

Continues below advertisement

JOIN US ON

Telegram