ਪਿੰਡ ਬਾਦਲ 'ਚ ਕਿਸਾਨਾਂ ਦੇ ਨਾਲ ਔਰਤਾਂ ਵੀ ਕੁੱਦੀਆਂ ਸੰਘਰਸ਼ 'ਚ

Continues below advertisement
ਸੰਸਦ ਵਿੱਚ ਖੇਤੀ ਨਾਲ ਜੁੜੇ ਬਿੱਲ ਚਾਹੇ ਪਾਸ ਹੋ ਗਏ ਹਨ ਪਰ ਪੰਜਾਬ ਦੀ ਫਿਜ਼ਾ ਵਿੱਚ ਉਭਾਲ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਖੁੱਲ੍ਹ ਕੇ ਕਿਸਾਨਾਂ ਨਾਲ ਡਟਣ ਮਗਰੋਂ ਸੰਘਰਸ਼ ਪੂਰੀ ਤਰ੍ਹਾਂ ਭਖ ਗਿਆ ਹੈ। ਬੇਸ਼ੱਕ ਸਿਆਸੀ ਪਾਰਟੀਆਂ ਇਸ ਮੁੱਦੇ ਉੱਪਰ ਇੱਕ-ਦੂਜੇ ਨੂੰ ਘੇਰ ਰਹੀਆਂ ਹਨ ਪਰ ਪੰਜਾਬ ਦਾ ਹਰ ਕਿਸਾਨ ਸੰਘਰਸ਼ ਦੇ ਮੈਦਾਨ ਵਿੱਚ ਆ ਗਿਆ ਹੈ।ਉਧਰ, ਲੋਕਾਂ ਦੀ ਮਿਲੀ ਵੱਡੀ ਹਮਾਇਤ ਮਗਰੋਂ ਸੰਘਰਸ਼ ਕਰ ਰਹੀਆਂ ਕਿਸਾਨਾਂ ਜਥੇਬੰਦੀਆਂ ਵੀ ਇੱਕਜੁਟ ਹੋਣ ਲੱਗੀਆਂ ਹਨ। ਕਿਸਾਨਾਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਰੇਲ ਆਵਾਜਾਈ ਰੋਕਣ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 48 ਘੰਟੇ ਦੇ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ। ਇਸ ਤਹਿਤ 24 ਤੋਂ 26 ਸਤੰਬਰ ਤੱਕ ਰੇਲ ਆਵਾਜਾਈ ਰੋਕੀ ਜਾਵੇਗੀ।ਇਸ ਦੇ ਨਾਲ ਹੀ ਸੰਘਰਸ਼ ਕਮੇਟੀ ਨੇ ਜੇਲ੍ਹ ਭਰੋ ਅੰਦੋਲਨ ਤਹਿਤ ਤਿੰਨ ਜ਼ਿਲ੍ਹਿਆਂ ਵਿੱਚ ਸੰਘਰਸ਼ ਇੱਕ ਅਕਤੂਬਰ ਤੱਕ ਜਾਰੀ ਰੱਖਣ ਦਾ ਫ਼ੈਸਲਾ ਵੀ ਕੀਤਾ ਹੈ। ਪੰਜਾਬ ਦੀਆਂ ਦਸ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਇਹ ਸੰਘਰਸ਼ ਵੱਖ-ਵੱਖ ਕੀਤਾ ਜਾ ਰਿਹਾ ਹੈ। ਇਸ ਲਈ ਅਲੋਚਨਾ ਵੀ ਹੋ ਰਹੀ ਹੈ। ਚਰਚਾ ਹੈ ਕਿ ਅਗਲੇ ਦਿਨਾਂ ਵਿੱਚ ਕਿਸਾਨ ਜਥੇਬੰਦੀਆਂ ਇੱਕਜੁੱਟ ਹੋ ਸਕਦੀਆਂ ਹਨ। ਉਂਝ ਹੁਣ ਵੀ ਕਈ ਧਿਰਾਂ ਨੇ ਇੱਕ-ਦੂਜੇ ਦੇ ਐਕਸ਼ਨ ਦੀ ਹਮਾਇਤ ਦਾ ਐਲਾਨ ਕੀਤਾ ਹੈ।
Continues below advertisement

JOIN US ON

Telegram