India Weather Update । ਪੂਰੇ ਉੱਤਰ ਭਾਰਤ 'ਚ ਠੰਢ ਦਾ ਅਲਰਟ
India Weather Update । Punjab Weather: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸੀਤ ਲਹਿਰ ਦੀ ਲਪੇਟ ਵਿੱਚ ਹਨ। ਚੰਡੀਗੜ੍ਹ ਦਾ ਤਾਪਮਾਨ ਸ਼ਿਮਲਾ ਨਾਲੋਂ ਘੱਟ ਦਰਜ ਕੀਤਾ ਗਿਆ ਹੈ। ਸੰਘਣੀ ਧੁੰਦ ਅਤੇ ਕੋਹਰੇ ਦਾ ਪ੍ਰਕੋਪ ਜਾਰੀ ਹੈ। ਚੰਡੀਗੜ੍ਹ ਵਿੱਚ ਬੁੱਧਵਾਰ ਦੁਪਹਿਰ ਨੂੰ ਵੱਧ ਤੋਂ ਵੱਧ ਤਾਪਮਾਨ 11.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 8.8 ਡਿਗਰੀ ਘੱਟ ਸੀ। ਜਦੋਂ ਕਿ ਸ਼ਿਮਲਾ ਦਾ ਵੱਧ ਤੋਂ ਵੱਧ ਤਾਪਮਾਨ 13.3 ਡਿਗਰੀ ਰਿਹਾ। ਸ਼ਿਮਲਾ ਅਤੇ ਪੰਜਾਬ ਦੇ ਕਈ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ ਲਗਭਗ ਇੱਕੋ ਜਿਹਾ ਦਰਜ ਕੀਤਾ ਜਾ ਰਿਹਾ ਹੈ। ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਪੰਜਾਬ ਦਾ ਗੁਰਦਾਸਪੁਰ 2.5 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ ਰਿਹਾ।
Tags :
AbpsanjhaLive PunjabNews Abpsanjha Weatherupdate Punjabweatherupdate #abpsanjha ABPLIVE IndiaWeatherUpdate