India Weather Update । ਉੱਤਰ ਭਾਰਤ, ਰਾਜਧਾਨੀ ਦਿੱਲੀ 'ਚ ਵੀ ਠੰਢ ਦਾ ਜ਼ੋਰ

Continues below advertisement

ਉੱਤਰੀ ਭਾਰਤ ਦੇ ਨਾਲ-ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਸਰਦੀ ਦਾ ਕਹਿਰ ਵਧ ਗਿਆ ਹੈ। ਉੱਤਰੀ ਰਾਜਾਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ ਠੰਢ ਹੋਰ ਵਧਣ ਦੀ ਸੰਭਾਵਨਾ ਹੈ। ਨਵੇਂ ਸਾਲ 'ਤੇ ਥੋੜੀ ਰਾਹਤ ਮਿਲਣ ਤੋਂ ਬਾਅਦ ਮੰਗਲਵਾਰ (3 ਜਨਵਰੀ) ਨੂੰ ਠੰਢ ਦੀ ਸਥਿਤੀ ਮੁੜ ਪਰਤ ਆਈ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਭਾਰਤ ਵਿੱਚ ਅਗਲੇ 4-5 ਦਿਨਾਂ ਤੱਕ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਦੇ ਨਾਲ ਹੀ ਦਿਨ ਭਰ ਠੰਡ ਜਾਰੀ ਰਹਿਣ ਦੀ ਸੰਭਾਵਨਾ ਹੈ।ਇਸ ਤੋਂ ਇਲਾਵਾ ਅਗਲੇ 3 ਦਿਨਾਂ ਤੱਕ ਉੱਤਰੀ ਭਾਰਤ 'ਚ ਸੀਤ ਲਹਿਰ ਦੀ ਸਥਿਤੀ ਬਣੀ ਰਹੇਗੀ ਅਤੇ ਇਸ ਤੋਂ ਬਾਅਦ ਇਸ ਦੀ ਤੀਬਰਤਾ ਹੌਲੀ-ਹੌਲੀ ਘੱਟ ਸਕਦੀ ਹੈ। ਉੱਤਰੀ ਭਾਰਤ ਸਮੇਤ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਰਾਜ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 2-6 ਡਿਗਰੀ ਸੈਲਸੀਅਸ ਵਿਚਕਾਰ ਹੈ। ਪੰਜਾਬ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਛਾਈ ਰਹੇਗੀ। ਇਸ ਤੋਂ ਇਲਾਵਾ ਉੱਤਰਾਖੰਡ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਧੁੰਦ ਛਾਈ ਰਹੇਗੀ।

Continues below advertisement

JOIN US ON

Telegram