ਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ
ਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ
ਮਾਛੀਵਾੜਾ ਤੋਂ ਬਿਪਨ ਭਾਰਦਵਾਜ ਦੀ ਰਿਪੋਰਟ
ਮਾਛੀਵਾਡ਼ਾ ਪੁਲਸ ਵਲੋਂ ਵਿਦੇਸ਼ ਭੇਜਣ ਦੇ ਨਾਮ ’ਤੇ 2 ਵੱਖ-ਵੱਖ ਮਾਮਲਿਆਂ ਵਿਚ ਗੁਰਜੀਤ ਸਿੰਘ ਵਾਸੀ ਸ਼ੇਰਪੁਰ ਬਸਤੀ ਅਤੇ ਮਹਿਲਾ ਸਤਿੰਦਰ ਕੌਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਇਸ ਟ੍ਰੈਵਲ ਏਜੰਟ ਨੇ ਰਤਨ ਕੁਮਾਰ ਨਾਮ ਦੇ ਨੌਜਵਾਨ ਤੋਂ ਵਿਦੇਸ਼ ਅਮਰੀਕਾ ਭੇਜਣ ਲਈ ਲੱਖਾਂ ਰੁਪਏ ਲਏ। ਇਹ ਟ੍ਰੈਵਲ ਏਜੰਟ ਨੇ ਰਤਨ ਕੁਮਾਰ ਨੂੰ ਦੁਬਈ ਭੇਜ ਦਿੱਤਾ ਜਿੱਥੋਂ ਉਹ ਅੱਗੇ ਅਮਰੀਕਾ ਨਾ ਜਾ ਸਕਿਆ ਜਿਸ ਕਾਰਨ ਉਸਨੇ ਵਾਪਸ ਆ ਕੇ ਗੁਰਜੀਤ ਸਿੰਘ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਪੁਲਸ ਵਲੋਂ ਇਸ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ ਪਰ ਇਹ ਉਸ ਦਿਨ ਤੋਂ ਭਗੌਡ਼ਾ ਸੀ। ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਦਾਲਤ ਵਿਚ ਪੇਸ਼ ਕਰਨ ਉਪਰੰਤ ਰਿਮਾਂਡ ’ਤੇ ਲਿਆਂਦਾ ਗਿਆ ਹੈ। ਗੁਰਜੀਤ ਸਿੰਘ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ’ਚ ਟ੍ਰੈਵਲ ਏਜੰਟ ਬਣ ਕੇ ਲੋਕਾਂ ਨਾਲ ਧੋਖਾਧਡ਼ੀ ਕਰਨ ਦੇ ਮਾਮਲੇ ਦਰਜ ਹਨ।