Inter Caste Marriage Benifits| ਪੰਜਾਬ 'ਚ Inter-Cast ਵਿਆਹੇ ਜੋੜਿਆਂ ਲਈ ਵੱਡੀ ਖ਼ੁਸ਼ਖ਼ਬਰੀ ਹੋਵੇਗੀ ਪੈਸੇ ਦੀ ਬਰਸਾਤ
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਲਗਾਤਾਰ ਵਿਕਾਸ ਕਾਰਜ ਕਰਵਾਉਣ ਵਿੱਚ ਲੱਗੀ ਹੋਈ ਹੈ। ਪੰਜਾਬ 'ਚ ਵਿਆਹ ਕਰਵਾਉਣ ਜਾ ਰਹੇ ਲੋਕਾਂ ਲਈ ਅਹਿਮ ਖਬਰ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅੰਤਰਜਾਤੀ ਵਿਆਹ ਸਕੀਮ ਤਹਿਤ ਅਪਲਾਈ ਕਰਨ ਵਾਲੇ ਜੋੜਿਆਂ ਨੂੰ 2.5 ਲੱਖ ਰੁਪਏ ਦਿੱਤੇ ਜਾਣਗੇ। ਹੁਣ ਬਿਨੈਕਾਰਾਂ ਨੂੰ ਭੁਗਤਾਨ ਕਰਨ ਲਈ ਡਾਕਖਾਨੇ ਨਹੀਂ ਜਾਣਾ ਪਵੇਗਾ ਕਿਉਂਕਿ ਇਹ ਸਹੂਲਤ ਹੁਣ ਆਨਲਾਈਨ ਉਪਲਬਧ ਹੋਵੇਗੀ।
ਪੰਜਾਬ ਸਰਕਾਰ ਮਦਦ ਕਰੇਗੀ
ਕੇਂਦਰ ਸਰਕਾਰ ਵੱਲੋਂ 2017 ਵਿੱਚ ਇਹ ਰਾਸ਼ੀ 50 ਹਜ਼ਾਰ ਰੁਪਏ ਤੋਂ ਵਧਾ ਕੇ 2.5 ਲੱਖ ਰੁਪਏ ਕਰ ਦਿੱਤੀ ਗਈ ਸੀ ਪਰ ਹੁਣ ਪੰਜਾਬ ਸਰਕਾਰ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਯੋਜਨਾ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਸਾਂਝੀ ਕੀਤੀ ਜਾਂਦੀ ਹੈ ਪਰ 2021 ਵਿੱਚ ਪੰਜਾਬ ਸਰਕਾਰ ਨੂੰ ਇਸ ਸਕੀਮ ਵਿੱਚ ਕੇਂਦਰ ਤੋਂ ਕੋਈ ਫੰਡ ਨਹੀਂ ਮਿਲਿਆ। ਇਸ ਕਾਰਨ ਇਹ ਯੋਜਨਾ ਪੂਰੀ ਨਹੀਂ ਹੋ ਸਕੀ। ਰਾਜ ਵਿੱਚ 2018-19 ਤੱਕ ਅਜੇ ਵੀ ਬਹੁਤ ਸਾਰੀਆਂ ਅਰਜ਼ੀਆਂ ਹਨ। ਹਰ ਸਾਲ ਵੱਖ-ਵੱਖ ਜ਼ਿਲਿ੍ਹਆਂ ਤੋਂ 500 ਦੇ ਕਰੀਬ ਨਵੀਆਂ ਦਰਖਾਸਤਾਂ ਆਈਆਂ ਹਨ ਪਰ ਪੈਸੇ ਨਾ ਮਿਲਣ ਕਾਰਨ ਬਿਨੈਕਾਰਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ |