Former Speaker Rana KP Singh ਖਿਲਾਫ ਜਾਂਚ ਦਾ ਮਾਮਲਾ

ਮਾਈਨਿੰਗ ਵਿਭਾਗ ਵੱਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਵਿੱਚ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਦੀ ਕਥਿਤ ਭੂਮਿਕਾ ਦੀ ਜਾਂਚ ਵਿਜੀਲੈਂਸ ਵਿਭਾਗ ਨੂੰ ਸੌਂਪਣ ਦੀਆਂ ਖਬਰਾਂ ਦਰਮਿਆਨ ਸਮੁੱਚੀ ਪੰਜਾਬ ਕਾਂਗਰਸ ਲੀਡਰਸ਼ਿਪ ਨੇ ਰਾਣਾ ਨੂੰ ਪੂਰਾ ਸਮਰਥਨ ਦਿੱਤਾ ਹੈ।ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਓ.ਪੀ.ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖ ਸਰਕਾਰੀਆ, ਅਰੁਣਾ ਚੌਧਰੀ, ਸੰਸਦ ਮੈਂਬਰ ਚੌਧਰੀ ਸੰਤੋਖ ਤੇ ਡਾ: ਅਮਰ ਸਿੰਘ ਤੇ ਹੋਰ ਸੀਨੀਅਰ ਆਗੂ ਅੱਜ ਇੱਥੇ ਪੰਜਾਬ ਕਾਂਗਰਸ ਭਵਨ ਵਿਖੇ ਰਾਣਾ ਦੀ ਪ੍ਰੈਸ ਕਾਨਫਰੰਸ ਦੌਰਾਨ ਮੌਜੂਦ ਸਨ।

JOIN US ON

Telegram
Sponsored Links by Taboola