ਜਿੰਨੀ ਤਬਾਹੀ ਹੋਈ 10 ਸਾਲ ਲੱਗ ਜਾਣੇ, ਇਸ ਨੁਕਸਾਨ ਨੂੰ ਪੂਰਾ ਕਰਨ ਲਈ
ਜਿੰਨੀ ਤਬਾਹੀ ਹੋਈ 10 ਸਾਲ ਲੱਗ ਜਾਣੇ, ਇਸ ਨੁਕਸਾਨ ਨੂੰ ਪੂਰਾ ਕਰਨ ਲਈ
ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦੇ ਨਾਲ ਨਾਲ ਪੰਜਾਬ ਦੇ ਮੈਦਾਨੀ ਇਲਾਕੇ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਹ ਕਰਕੇ ਸਮੁੱਚਾ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕਾ ਹੈ। ਪੰਜਾਬ ਦੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਸਥਿਤੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਅਜਿਹੇ ਹਾਲਾਤ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫਤ ਪ੍ਰਭਾਵੀ ਸੂਬਾ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਰਾਹਤ ਕਾਰਜ ਹੋਰ ਤੇਜ਼ ਕਰ ਦਿੱਤੇ ਹਨ।ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਸੂਬੇ ਦੇ ਦਰਜਨਾਂ ਸ਼ਹਿਰ ਜਲਥਲ ਹੋਏ ਪਏ ਹਨ। ਇਸ ਦੇ ਨਾਲ ਹੀ ਹਿਮਾਚਲ ਦੀਆਂ ਪਹਾੜੀਆਂ ਵਿੱਚੋਂ ਆ ਰਹੇ ਪਾਣੀ ਕਰਕੇ ਰਾਵੀ ਅਤੇ ਬਿਆਸ ਤੋਂ ਬਾਅਦ ਸਤਲੁਜ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ।






















