Jagjit Dhallewal | Khanauri Kisan Mahapanchayat | ਖਨੌਰੀ ਬਾਰਡਰ ਮਹਾਪੰਚਾਇਤ 'ਚ ਪਹੁੰਚੇ ਲੱਖਾਂ ਲੋਕ
Jagjit Dhallewal | Khanauri Kisan Mahapanchayat | ਖਨੌਰੀ ਬਾਰਡਰ ਮਹਾਪੰਚਾਇਤ 'ਚ ਪਹੁੰਚੇ ਲੱਖਾਂ ਲੋਕ
ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਂਪੰਚਾਇਤ ਹੋਵੇਗੀ। ਇੱਥੇ ਕਿਸਾਨ ਆਗੂ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ। ਡੱਲੇਵਾਲ ਵੀ ਸਟੇਜ 'ਤੇ ਆ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਉੱਥੇ ਹੀ ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਜੀਂਦ 'ਚ ਹਾਈ ਅਲਰਟ ਕਰ ਦਿੱਤਾ ਹੈ। ਬੀਐਨਐਸ ਦੀ ਧਾਰਾ 163 (ਪਹਿਲਾਂ IPC ਦੀ ਧਾਰਾ 144) ਜ਼ਿਲ੍ਹੇ ਵਿੱਚ ਲਾਗੂ ਕਰ ਦਿੱਤੀ ਗਈ ਹੈ।ਸਰਹੱਦ 'ਤੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ 21 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਇੱਥੇ 21 DSP ਵੀ ਡਿਊਟੀ 'ਤੇ ਹੋਣਗੇ। ਹਰਿਆਣਾ ਪੁਲਿਸ ਨੇ ਨਰਵਾਣਾ ਤੋਂ ਗੜ੍ਹੀ ਹੋ ਕੇ ਪੰਜਾਬ ਜਾਣ ਵਾਲਾ ਰਸਤਾ ਵੀ ਬੰਦ ਕਰ ਦਿੱਤਾ ਹੈ।

ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
