Jagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀ
ਖਨੌਰੀ ਮੋਰਚੇ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ਵੀ ਜਾਰੀ ਰਿਹਾ, ਕਈ ਦਿਨਾਂ ਬਾਅਦ ਜਗਜੀਤ ਸਿੰਘ ਡੱਲੇਵਾਲ ਆਪਣੀ ਟਰਾਲੀ 'ਚੋਂ ਬਾਹਰ ਆ ਗਏ ਅਤੇ ਸਰੀਰਕ ਤੌਰ ’ਤੇ ਬਹੁਤ ਕਮਜ਼ੋਰ ਹੋਣ ਕਾਰਨ ਉਹਨਾਂ ਨੂੰ ਸਟਰੈਚਰ ਉੱਪਰ ਪਾ ਕੇ ਬਾਹਰ ਲਿਆਂਦਾ ਗਿਆ।
ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਠੀਕ ਹਾਂ ਅਤੇ ਰਾਤ ਦੇ ਪਹਿਰੇ ਨੂੰ ਐਨਾ ਮਜ਼ਬੂਤ ਬਣਾਉ ਕਿ ਪੁਲਿਸ ਮੋਰਚੇ 'ਤੇ ਹਮਲਾ ਕਰਨ ਦੀ ਹਿੰਮਤ ਨਾਂ ਕਰੇ। ਉਹਨਾ ਦੇਸ਼ ਦੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਪਿੱਛਲੇ ਅੰਦੋਲਨ ਨੂੰ ਮੁਲਤਵੀ ਕਰਨ ਸਮੇਂ ਕਈ ਰਾਜਾਂ ਦੇ ਕਿਸਾਨਾਂ ਨੇ ਸ਼ਿਕਾਇਤ ਕੀਤੀ ਸੀ ਕਿ ਅੰਦੋਲਨ ਬਹੁਤ ਜਲਦੀ ਮੁਲਤਵੀ ਕੀਤਾ ਜਾ ਰਿਹਾ ਹੈ ਇਸ ਲਈ ਹੁਣ MSP ਗਾਰੰਟੀ ਕਾਨੂੰਨ ਬਣਨ ਤੱਕ ਇਹ ਅੰਦੋਲਨ ਜਾਰੀ ਰਹਿਣਾ ਚਾਹੀਦਾ ਹੈ।
ਉਸ ਸਮੇਂ ਕੁੱਝ ਹੋਰ ਜਥੇਬੰਦੀਆਂ ਦੇ ਦਬਾਅ ਕਾਰਨ ਅੰਦੋਲਨ ਨੂੰ ਜਲਦੀ ਮੁਲਤਵੀ ਕਰਨਾ ਪਿਆ ਸੀ, ਪਰ ਹੁਣ ਫੇਰ ਤੋਂ ਮਜ਼ਬੂਤ ਮੋਰਚਾ ਲੱਗਿਆ ਹੋਇਆ ਹੈ ਅਤੇ ਪੂਰੇ ਦੇਸ਼ ਦੇ ਕਿਸਾਨਾਂ ਨੂੰ ਐਮਐਸਪੀ ਦੀ ਗਰੰਟੀ ਦਬਾਉਣ ਲਈ ਮੈਂ ਆਪਣੀ ਜਾਨ ਦਾ ਉਪ ਲਗਾ ਦਿੱਤੀ ਹੈ ਹੁਣ ਦੇਸ਼ ਦੇ ਕਿਸਾਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਅੰਦੋਲਨ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।
ਕਿਸਾਨ ਆਗੂਆਂ ਕਿਹਾ ਕਿ 30 ਦਸੰਬਰ ਦੇ "ਪੰਜਾਬ ਬੰਦ" ਦੇ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕਰਨ ਲਈ 26 ਦਸੰਬਰ ਨੂੰ ਸਵੇਰੇ 10 ਵਜੇ ਸਵੇਰੇ ਖਨੌਰੀ ਮੋਰਚੇ ਉੱਪਰ ਸਮੂਹ ਸਮਾਜਿਕ, ਵਪਾਰਕ, ਸੱਭਿਆਚਾਰਕ, ਧਾਰਮਿਕ ਜਥੇਬੰਦੀਆਂ/ਯੂਨੀਅਨਾਂ ਦੀ ਮੀਟਿੰਗ ਸੱਦੀ ਗਈ ਹੈ, ਜਿਸ ਲਈ ਸਾਰਿਆਂ ਨੂੰ ਚਿੱਠੀ ਲਿਖੀ ਗਈ ਹੈ। ਅੱਜ ਫੇਰ ਜਗਜੀਤ ਸਿੰਘ ਡੱਲੇਵਾਲ ਜੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਅਤੇ ਕਿਹਾ ਗਿਆ ਸੀ ਕਿ ਖੇਤੀਬਾੜੀ ਦੇ ਵਿਸ਼ੇ 'ਤੇ ਸੰਸਦ ਦੀ ਸਥਾਈ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਤੁਹਾਨੂੰ MSP ਗਾਰੰਟੀ ਕਾਨੂੰਨ ਬਣਾਉਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ-