Jagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸ
Jagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸ
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਪਿਛਲੇ ਸਾਲ ਫਰਵਰੀ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸੇ ਦੌਰਾਨ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਸ਼ੰਭੂ ਸਰਹੱਦ ਵਿਖੇ ਕਿਸਾਨਾਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ 6 ਜਨਵਰੀ ਨੂੰ ਸ਼੍ਰੀ ਗੁਰੂ ਗੋਬਿੰਦ ਜੀ ਦਾ ਪ੍ਰਕਾਸ਼ ਪੁਰਬ ਸ਼ੰਭੂ ਬਾਰਡਰ ਵਿਖੇ ਮਨਾਇਆ ਜਾਵੇਗਾ। ਅਜਿਹੇ ਵਿੱਚ ਪਟਿਆਲਾ ਨੇੜਲੇ ਪਿੰਡਾਂ ਨੂੰ ਅਪੀਲ ਹੈ ਕਿ ਵੱਧ ਤੋਂ ਵੱਧ ਲੋਕ ਮੋਰਚੇ ਵਿੱਚ ਪਹੁੰਚਣ। ਇਸ ਵਿੱਚ ਕਿਸਾਨ ਜਥੇਬੰਦੀਆਂ ਆਪਣੇ ਕਾਡਰਾਂ ਸਮੇਤ ਹਿੱਸਾ ਲੈਣਗੀਆਂ।
ਮੀਟਿੰਗ ਮਗਰੋਂ ਕਿਸਾਨ ਲੀਡਰਾਂ ਨੇ ਕਿਹਾ ਕਿ ਦੂਸਰੀ ਬੇਨਤੀ ਇਹ ਹੈ ਕਿ ਪੰਜਾਬ ਸਰਕਾਰ ਦੇ ਸਰਦ ਰੁੱਤ ਇਜਲਾਸ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕੀਤਾ ਜਾਵੇ। ਪੰਜਾਬ ਸਰਕਾਰ ਕਿਸਾਨਾਂ ਦੀਆਂ ਹੋਰ 13 ਮੰਗਾਂ ਦੇ ਹੱਕ ਵਿੱਚ ਮਤਾ ਪਾਸ ਕਰੇ। ਇਸ ਦੇ ਨਾਲ ਹੀ ਫੈਸਲਾ ਕੀਤਾ ਗਿਆ ਕਿ ਆਉਣ ਵਾਲੇ ਸਮੇਂ 'ਚ ਸ਼ੰਭੂ ਬਾਰਡਰ 'ਤੇ ਲੋਕਾਂ ਦੀ ਗਿਣਤੀ ਵਧਾਈ ਜਾਵੇਗੀ। ਜਲਦ ਹੀ ਦਿੱਲੀ ਕੂਚ ਦੇ ਫੈਸਲੇ ਦਾ ਐਲਾਨ ਕੀਤਾ ਜਾਏਗਾ। ਸਾਡਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ 'ਤੇ ਕੋਈ ਠੋਸ ਫੈਸਲਾ ਨਹੀਂ ਲੈਂਦੀ।