Jagjit Singh Dhallewal|ਡੱਲੇਵਾਲ ਦੇ ਮਰਨ ਵਰਤ ਦਾ 106ਵਾਂ ਦਿਨ । MSP ਨੂੰ ਲੈ ਕੇ ਰਿਪੋਰਟ ਅਧਿਕਾਰੀਆਂ ਨੂੰ ਸੋਂਪੀ
Jagjit Singh Dhallewal|ਡੱਲੇਵਾਲ ਦੇ ਮਰਨ ਵਰਤ ਦਾ 106ਵਾਂ ਦਿਨ । MSP ਨੂੰ ਲੈ ਕੇ ਰਿਪੋਰਟ ਅਧਿਕਾਰੀਆਂ ਨੂੰ ਸੋਂਪੀ
ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਕਰੀਬ 13 ਮਹੀਨਿਆਂ ਤੋਂ ਜਾਰੀ ‘ਕਿਸਾਨ ਅੰਦੋਲਨ 2’ ਦੇ ਤਹਿਤ ਕਿਸਾਨ ਯੂਨੀਅਨ ਏਕਤਾ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਸ਼ੁਰੂ ਕੀਤੇ ਗਏ ਮਰਨ ਵਰਤ ਨੂੰ ਅੱਜ 100 ਦਿਨ ਪੂਰੇ ਹੋ ਗਏ ਹਨ। ਇਸ ਲਈ ਅੱਜ ਸ਼ੰਭੂ, ਢਾਬੀਗੁੱਜਰਾਂ ਅਤੇ ਰਤਨਪੁਰਾ ਬਾਰਡਰਾਂ ’ਤੇ ਕਿਸਾਨਾਂ ਵੱਲੋਂ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਸਣੇ ਦੇਸ਼ ਦੇ ਕਈ ਹੋਰ ਸੂਬਿਆਂ ’ਚ ਵੀ ਕਿਸਾਨਾਂ ਨੇ ਅੱਜ ਹੀ ਜ਼ਿਲ੍ਹਾ ਅਤੇ ਤਹਿਸੀਲ ਹੈੱਡਕੁਆਰਟਰਾਂ ’ਤੇ ਭੁੱਖ ਹੜਤਾਲ ਕੀਤੀ। ਇਸ ਮੌਕੇ ਡੱਲੇਵਾਲ ਨੇ ਕਿਹਾ ਕਿ ਅੱਜ ਐੱਮਐੱਸਪੀ ਗਾਰੰਟੀ ਕਾਨੂੰਨ ਦੀ ਗੂੰਜ ਗਲੀਆਂ ਤੋਂ ਲੈ ਕੇ ਪਾਰਲੀਮੈਂਟ ਤੱਕ ਹੈ। ਕਾਕਾ ਸਿੰਘ ਕੋਟੜਾ ਤੇ ਹੋਰ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਐੱਮਐੱਸਪੀ ਅਤੇ ਕਰਜ਼ਾ ਮੁਆਫ਼ੀ ਸਣੇ ਇਸ ਅੰਦੋਲਨ ਨਾਲ ਜੁੜੀਆਂ ਸਮੂਹ 12 ਮੰਗਾਂ ਫੌਰੀ ਤੌਰ ’ਤੇ ਪ੍ਰਵਾਨ ਕੀਤੀਆਂ ਜਾਣ। ਢਾਬੀਗੁੱਜਰਾਂ ਬਾਰਡਰ ਤੋਂ ਲਖਵਿੰਦਰ ਔਲਖ ਨੇ ਦੱਸਿਆ ਕਿ ਅੱਜ ਬਾਰਡਰਾਂ ’ਤੇ ਵੱਡੀ ਗਿਣਤੀ ਕਿਸਾਨ ਹੁੰਮਹੁਮਾ ਕੇ ਪੁੱਜੇ। ਇੰਦਰਜੀਤ ਕੋਟਬੁੱਢਾ ਨੇ ਕਿਹਾ ਕਿ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਤਾਮਿਲਨਾਡੂ ਤੇ ਕਰਨਾਟਕ ਵਿੱਚ ਵੀ ਕਿਸਾਨਾਂ ਨੇ ਭੁੱਖ ਹੜਤਾਲ ਕੀਤੀ। ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਅੱਜ ਚੰਡੀਗੜ੍ਹ ’ਚ ਦਾਖ਼ਲ ਨਾ ਹੋਣ ਦੇਣ ਦੀ ਨਿੰਦਾ ਕੀਤੀ। ਸ਼ੰਭੂ ਬਾਰਡਰ ਤੋਂ ਦਿਲਬਾਗ ਸਿੰਘ ਹਰੀਗੜ੍ਹ ਨੇ ਸੂਬੇ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਜਾਣ ਦੀ ਜਾਣਕਾਰੀ ਸਾਂਝੀ ਕੀਤੀ।






















