Jagjit Singh Dhallewal ਨੂੰ ਚੁੱਕ ਸਕਦੀ ਪੁਲਸ, ਸੁਪਰੀਮ ਕੋਰਟ ਨੇ ਹਸਪਤਾਲ ਦਾਖਲ ਕਰਾਉਣ ਦੇ ਦਿੱਤੇ ਹੁਕਮ
Jagjit Singh Dhallewal ਨੂੰ ਚੁੱਕ ਸਕਦੀ ਪੁਲਸ, ਸੁਪਰੀਮ ਕੋਰਟ ਨੇ ਹਸਪਤਾਲ ਦਾਖਲ ਕਰਾਉਣ ਦੇ ਦਿੱਤੇ ਹੁਕਮ
ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਾਉਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਦਿਨ ਦਾ ਹੋਰ ਸਮਾਂ ਦਿੱਤਾ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 2 ਜਨਵਰੀ ਨੂੰ ਹੋਏਗੀ। ਪਹਿਲਾਂ 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ ਪਰ ਸਰਕਾਰ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣ ਵਿੱਚ ਨਾਕਾਮ ਰਹੀ ਹੈ।
ਅਦਾਲਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨਾਂ ਤੇ ਡੱਲੇਵਾਲ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ ਸੀ। ਪਟਿਆਲਾ ਪੁਲਿਸ ਦੇ ਸੀਨੀਅਰ ਅਧਿਕਾਰੀ ਸੇਵਾਮੁਕਤ ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਹੇਠ 29 ਤੇ 30 ਦਸੰਬਰ ਨੂੰ ਖਨੌਰੀ ਬਾਰਡਰ ਪਹੁੰਚੇ। ਉਨ੍ਹਾਂ ਨੇ ਕਿਸਾਨ ਆਗੂਆਂ ਤੇ ਡੱਲੇਵਾਲ ਨਾਲ ਵੀ ਗੱਲ ਕੀਤੀ ਪਰ ਉਹ ਨਹੀਂ ਮੰਨੇ। ਪੁਲਿਸ ਨੇ ਐਤਵਾਰ ਰਾਤ ਨੂੰ ਹੀ ਐਕਸ਼ਨ ਦੀਆਂ ਤਿਆਰੀਆਂ ਕਰ ਲਈਆਂ ਸਨ ਪਰ ਇਸ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 36 ਦਿਨਾਂ ਤੋਂ ਭੁੱਖ ਹੜਤਾਲ ਉਪਰ ਹਨ। 70 ਸਾਲਾ ਡੱਲੇਵਾਲ ਕੈਂਸਰ ਦੇ ਵੀ ਮਰੀਜ਼ ਹਨ। ਇਸ ਲਈ ਉਨ੍ਹਾਂ ਹਾਲਤ ਕਾਫੀ ਨਾਜ਼ੁਕ ਹੋ ਗਈ ਹੈ।